ਤਰਨਤਾਰਨ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਅਤੇ ਪੰਜਾਬ ਪੁਲਿਸ ਦੇ ਤਾਲਮੇਲ ਵਾਲੇ ਯਤਨਾਂ ਨੇ ਸਰਹੱਦ ਪਾਰ ਤੋਂ ਇੱਕ ਹੋਰ ਨਜਾਇਜ਼ ਡਰੋਨ ਨੂੰ ਸਫਲਤਾਪੂਰਵਕ ਬਰਾਮਦ ਕੀਤਾ ਹੈ। ਜ਼ਿਲ੍ਹੇ ਦੇ ਪਿੰਡ ਖੇਮਕਰਨ ਦੇ ਖੇਤ ਵਿੱਚੋਂ BSF ਤੇ ਪੁਲਿਸ ਨੂੰ ਇੱਕ ਡਰੋਨ ਬਰਾਮਦ ਹੋਇਆ ਹੈ। ਬਰਾਮਦ ਕੀਤਾ ਗਿਆ ਡਰੋਨ ਚੀਨ ਦਾ ਬਣਿਆ ਹੋਇਆ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ 24 ਅਪ੍ਰੈਲ, 2024 ਨੂੰ BSF ਨੂੰ ਸਰਹੱਦੀ ਖੇਤਰ ਵਿੱਚ ਇੱਕ ਡਰੋਨ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਨਾਲ BSF ਦੇ ਜਵਾਨਾਂ ਦੁਆਰਾ ਸ਼ੱਕੀ ਖੇਤਰ ਵਿੱਚ ਇੱਕ ਸਾਂਝਾ ਸਰਚ ਅਭਿਆਨ ਚਲਾਇਆ ਗਿਆ ਸੀ। ਇਸੇ ਦੌਰਾਨ ਸ਼ਾਮ 7 ਵਜੇ ਪਿੰਡ ਖੇਮਕਰਨ ਦੇ ਨਾਲ ਲੱਗਦੇ ਇੱਕ ਖੇਤ ਵਿੱਚੋਂ ਇੱਕ ਡਰੋਨ ਨੂੰ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ। ਡਰੋਨ ਦੀ ਪਛਾਣ ਚੀਨ ਦੇ ਬਣੇ DJI Mavic 3 ਕਲਾਸਿਕ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਜੈਤੋ-ਕੋਟਕਪੂਰਾ ਰੋਡ ’ਤੇ PRTC ਦੀ ਬੱਸ ਨੇ ਬਾਈਕ ਸਵਾਰ 2 ਵਿਦਿਆਰਥੀਆਂ ਨੂੰ ਮਾਰੀ ਟੱਕਰ, ਦੋਵੇ ਗੰਭੀਰ ਰੂਪ ’ਚ ਫੱਟੜ
ਵੀਡੀਓ ਲਈ ਕਲਿੱਕ ਕਰੋ -: