ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ‘ਚ ਚੋਣ ਰੈਲੀ ਕਰਨ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਿਰੋਧੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ।
ਜਦੋਂ ਮੁੱਖ ਮੰਤਰੀ ਹਨੂੰਮਾਨ ਚੌਕ ਵਿਖੇ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਤਾਂ ਈਸਾਈ ਭਾਈਚਾਰੇ ਨਾਲ ਸਬੰਧਤ ਇਕ ਵਿਅਕਤੀ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਕੋਲ ਪਹੁੰਚ ਗਿਆ। ਅਚਾਨਕ ਇੱਕ ਬੰਦੇ ਨੂੰ ਲੋਕਾਂ ਵਿੱਚੋਂ ਨਿਕਲ ਕੇ ਮੁੱਖ ਮੰਤਰੀ ਤੱਕ ਪਹੁੰਚਦਾ ਦੇਖ ਕੇ ਸੁਰੱਖਿਆ ਮੁਲਾਜ਼ਮਾਂ ਇਕਦਮ ਹਰਕਤ ਵਿਚ ਆ ਗਏ। ਜਦੋਂ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁੱਖ ਮੰਤਰੀ ਨੇ ਉਸ ਨੂੰ ਆਪਣੇ ਕੋਲ ਬੁਲਾ ਲਿਆ।
ਪਤਾ ਲੱਗਾ ਕਿ ਈਸਾਈ ਭਾਈਚਾਰੇ ਦਾ ਇਹ ਬੰਦਾ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਆਇਆ ਸੀ। ਸੀਐਮ ਭਗਵੰਤ ਮਾਨ ਨੇ ਉਸ ਤੋਂ ਮੰਗ ਪੱਤਰ ਲਿਆ। ਉਕਤ ਵਿਅਕਤੀ ਮੁੱਖ ਮੰਤਰੀ ਅੱਗੇ ਆਪਣੇ ਭਾਈਚਾਰੇ ਨਾਲ ਸਬੰਧਤ ਕੁਝ ਮੰਗਾਂ ਉਠਾਉਣਾ ਚਾਹੁੰਦਾ ਸੀ।
ਇਸ ਦੌਰਾਨ ਰੈਲੀ ਨੂੰ ਸੰਬੋਧਨ ਕਰਦਿਆਂ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਹ ਚੋਣ ਲੋਕਤੰਤਰ ਨੂੰ ਬਚਾਉਣ ਦੀ ਚੋਣ ਹੈ। ਇਸ ਲਈ ਗੁਰਦਾਸਪੁਰ ਦੇ ਲੋਕਾਂ ਨੂੰ ਉਹੀ ਗਲਤੀ ਨਹੀਂ ਕਰਨੀ ਚਾਹੀਦੀ ਜੋ ਉਨ੍ਹਾਂ ਨੇ ਸੰਨੀ ਦਿਓਲ ਨੂੰ ਜਿਤਾ ਕੇ ਪਹਿਲਾਂ ਕੀਤੀ ਸੀ। ਇਸ ਵਾਰ ਜੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਜਾਂਦਾ ਹੈ ਅਤੇ ਉਹ 13 ਸੀਟਾਂ ਜਿੱਤਦੀ ਹੈ ਤਾਂ ਪੰਜਾਬ ਵਿੱਚ ਵਿਕਾਸ ਦੀ ਹਨੇਰੀ ਆਵੇਗੀ।
ਇਹ ਵੀ ਪੜ੍ਹੋ : ਨਿਹੰਗ ਸਿੰਘ ਦੇ ਬਾਣੇ ‘ਚ ਨੌਜਵਾਨ ਦੀ ਸ਼ਰ.ਮਨਾ/ਕ ਕਰਤੂ.ਤ, ਬਜ਼ੁਰਗ ਮਾਪਿਆਂ ਨੂੰ ਕੁੱਟਿ.ਆ!
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਜੋ ਸਹੂਲਤਾਂ 70 ਸਾਲਾਂ ਤੋਂ ਨਹੀਂ ਮਿਲ ਸਕੀਆਂ, ਉਹ ਆਮ ਆਦਮੀ ਪਾਰਟੀ ਨੇ ਦੋ ਸਾਲਾਂ ਵਿੱਚ ਮੁਹੱਈਆ ਕਰਵਾਈਆਂ ਹਨ। ਇਸ ਸਮੇਂ ਪੰਜਾਬ ਵਿੱਚ ਪੱਕੀ ਹੋਈ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਬਿਜਲੀ ਦੇ ਕੱਟ ਲਾਏ ਜਾ ਰਹੇ ਹਨ। ਸਰਕਾਰ ਕਿਸਾਨਾਂ ਨੂੰ ਸੋਲਰ ਸਿਸਟਮ ਰਾਹੀਂ 12 ਘੰਟੇ ਬਿਜਲੀ ਮੁਹੱਈਆ ਕਰਵਾ ਰਹੀ ਹੈ। ਇਸ ਵਾਰ ਇਹ ਜਿੱਤ-ਹਾਰ ਦੀ ਲੜਾਈ ਨਹੀਂ, ਸਗੋਂ ਸੱਤਾ, ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੈ। ਜੇਕਰ ਲੋਕ ਇਸ ਵਾਰ ਖੁੰਝ ਗਏ ਤਾਂ ਇਸ ਤੋਂ ਬਾਅਦ ਦੇਸ਼ ‘ਚ ਵੋਟਿੰਗ ਨਹੀਂ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: