ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮੁੰਬਈ ਪੁਲਿਸ ਨੇ ਦੋ ਹੋਰ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਤਾਜ਼ਾ ਗ੍ਰਿਫਤਾਰੀ ਪੰਜਾਬ ਤੋਂ ਕੀਤੀ ਗਈ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦਾ ਦਾਅਵਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋ ਨੌਜਵਾਨਾਂ ਨੇ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਸ਼ੀਆਂ ਨੂੰ ਗਨ ਮੁਹੱਈਆ ਕਰਵਾਈ ਸੀ। ਇੱਕ ਅਧਿਕਾਰੀ ਮੁਤਾਬਕ 37 ਸਾਲਾਂ ਸੁਭਾਸ਼ ਚੰਦਰ ਤੇ 32 ਸਾਲਾਂ ਅਨੁਜ ਥਪਨ ਨੂੰ ਫੜਿਆ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਦੋਸ਼ੀਆਂ ਨੇ ਮੁੱਖ ਦੋੀ ਸਾਗਰ ਪਾਲ ਅਤੇ ਵਿੱਕੀ ਗੁਪਤਾ ਨੂੰ 40 ਰਾਊਂਡ ਗੋਲੀਆਂ ਅਤੇ ਦੋ ਪਿਸਤੌਲ ਮੁਹੱਈਆ ਕਰਵਾਏ ਸਨ।
ਇਸ ਦੌਰਾਨ, ਮੁੰਬਈ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਬਾਂਦਰਾ ਵਿੱਚ ਇੱਕ ਬਾਲੀਵੁੱਡ ਅਦਾਕਾਰ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਦੋ ਵਿਅਕਤੀਆਂ ਦੀ ਪੁਲਿਸ ਹਿਰਾਸਤ 29 ਅਪ੍ਰੈਲ ਤੱਕ ਵਧਾ ਦਿੱਤੀ ਹੈ। ਵਿੱਕੀ ਗੁਪਤਾ (24) ਅਤੇ ਸਾਗਰ ਪਾਲ (21) ਦੋਵੇਂ ਵਾਸੀ ਬਿਹਾਰ ਨੂੰ ਵੀਰਵਾਰ ਨੂੰ ਉਨ੍ਹਾਂ ਦਾ ਪਿਛਲਾ ਰਿਮਾਂਡ ਖਤਮ ਹੋਣ ਤੋਂ ਬਾਅਦ ਇੱਥੇ ਮੈਟਰੋਪੋਲੀਟਨ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਗੁਪਤਾ ਅਤੇ ਪਾਲ ਨੇ ਮੋਟਰਸਾਈਕਲ ‘ਤੇ ਮੌਕੇ ਤੋਂ ਭੱਜਣ ਤੋਂ ਪਹਿਲਾਂ 14 ਅਪ੍ਰੈਲ ਦੀ ਸਵੇਰ ਨੂੰ ਬਾਂਦਰਾ ਦੇ ਗਲੈਕਸੀ ਅਪਾਰਟਮੈਂਟ ਵਿਚ 58 ਸਾਲਾਂ ਸਲਮਾਨ ਖਾਨ ਦੇ ਘਰ ਦੇ ਬਾਹਰ ਕਥਿਤ ਤੌਰ ‘ਤੇ ਗੋਲੀਬਾਰੀ ਕੀਤੀ ਸੀ। ਉਸ ਨੂੰ 16 ਅਪ੍ਰੈਲ ਨੂੰ ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਮਾਤਾ ਨੋ ਮਧ ਪਿੰਡ ਤੋਂ ਫੜਿਆ ਗਿਆ ਸੀ।
ਇਹ ਵੀ ਪੜ੍ਹੋ : ‘ਬਾਰਡਰ ਪਾਰ ਨਲਕੇ ਪੁੱਟਣ ਵਾਲੇ ਸੰਨੀ ਦਿਓਲ ਨੇ ਆਪਣੇ ਹਲਕੇ ‘ਚ ਇੱਕ ਨਲਕਾ ਤਾਂ ਦੂਰ..’ ਗੁਰਦਾਸਪੁਰ ‘ਚ ਬੋਲੇ CM ਮਾਨ
ਕ੍ਰਾਈਮ ਬ੍ਰਾਂਚ ਨੇ ਅਪਰਾਧ ਵਿਚ ਵਰਤੇ ਗਏ ਹਥਿਆਰਾਂ ਨੂੰ ਬਰਾਮਦ ਕਰਨ ਲਈ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਕ੍ਰਾਈਮ ਬ੍ਰਾਂਚ ਨੇ ਗੁਜਰਾਤ ਦੇ ਤਾਪੀ ਨਦੀ ਤੋਂ ਦੋ ਪਿਸਤੌਲ, ਮੈਗਜ਼ੀਨ ਅਤੇ ਗੋਲੀਆਂ ਬਰਾਮਦ ਕੀਤੀਆਂ ਸਨ। ਮੁੰਬਈ ਪੁਲਿਸ ਨੇ ਜੇਲ੍ਗ ‘ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਉਸ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਇਸ ਮਾਮਲੇ ‘ਚ ਲੋੜੀਂਦਾ ਦੋਸ਼ੀ ਐਲਾਨ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: