ਦੇਸ਼-ਵਿਦੇਸ਼ ਜਾਣ ਵਾਲੇ ਲੋਕ ਹੁਣ ਰਾਤ ਨੂੰ ਵੀ ਚੰਡੀਗੜ੍ਹ ਤੋਂ ਫਲਾਈਟ ਫੜ ਸਕਣਗੇ। ਇਸ ਲਈ ਏਅਰਪੋਰਟ ਅਥਾਰਟੀ ਵੱਲੋਂ ਏਅਰਪੋਰਟ ‘ਤੇ ਅਤਿ ਆਧੁਨਿਕ ਉਪਕਰਣ ਸਥਾਪਤ ਕੀਤੇ ਗਏ ਹਨ। ਜਿਸ ਨਾਲ ਰਾਤ ਤੇ ਖਰਾਬ ਮੌਸਮ ਵਿਚ ਜਹਾਜ਼ ਏਅਰਪੋਰਟ ‘ਤੇ ਉਤਰ ਸਕਣਗੇ। ਇਸ ਦੀ ਵਜ੍ਹਾ ਪੰਜਾਬ, ਹਿਮਾਚਲ, ਹਰਿਆਣਾ ਤੇ ਚੰਡੀਗੜ੍ਹ ਦੇ ਕਾਰੋਬਾਰੀਆਂ ਨੂੰ ਫਾਇਦਾ ਹੋਣ ਵਾਲਾ ਹੈ।
ਜਾਣਕਾਰੀ ਮੁਤਾਬਕ 15 ਮਈ ਚੰਡੀਗੜ੍ਹ ਏਅਰਪੋਰਟ ਤੋਂ ਆਬੂਧਾਬੀ ਲਈ ਨਵੀਂ ਉਡਾਣ ਸ਼ੁਰੂ ਹੋਣ ਜਾ ਰਹੀ ਹੈ। ਏਅਰ ਲਾਈਨਸ ਕੰਪਨੀ ਇੰਡੀਗੋ ਦੀ ਫਲਾਈਟ 15 ਮਈ ਨੂੰ ਰਾਤ 10.15 ਵਜੇ ਉਡਾਣ ਭਰੇਗੀ ਜਦੋਂ ਕਿ ਸਵੇਰੇ ਸਾਢੇ 3 ਵਜੇ ਚੰਡੀਗੜ੍ਹ ਏਅਰਪੋਰਟ ‘ਤੇ ਲੈਂਡ ਕਰੇਗੀ। ਇਸੇ ਤਰ੍ਹਾਂ 16 ਮਈ ਨੂੰ ਚੰਡੀਗੜ੍ਹ ਤੋਂ ਰਾਤ 2.45 ‘ਤੇ ਉਡਾਣ ਭਰੇਗੀ ਤੇ ਸਵੇਰੇ 5 ਵਜੇ ਆਬੂਧਾਬੀ ਪਹੁੰਚ ਜਾਵੇਗੀ। ਏਅਰਲਾਈਨਸ ਕੰਪਨੀ ਵੱਲੋਂ ਇਸ ਸਬੰਧੀ ਟਿਕਟਾਂ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਚੰਡੀਗੜ੍ਹ ਏਅਰਪੋਰਟ ਤੋਂ ਇਸ ਤੋਂ ਪਹਿਲਾਂ ਬੈਂਕਾਕ ਤੇ ਸ਼ਾਹਜਹਾਂ ਦੀਆਂ 2 ਕੌਮਾਂਤਰੀ ਫਲਾਈਟਾਂ ਰੱਦ ਹੋ ਚੁੱਕੀਆਂ ਹਨ। ਪਹਿਲਾਂ ਬੈਂਕਾਕ ਦੀ ਫਲਾਈਟ ਨੂੰ ਰੱਦ ਕੀਤਾ ਗਿਆ ਸੀ ਤੇ ਪਿਛਲੇ ਸਾਲ ਅਕਤੂਬਰ ਮਹੀਨੇ ਵਿਚ ਸ਼ਾਹਜਹਾਂ ਦੀ ਫਲਾਈਟ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ। ਉਸ ਸਮੇਂ ਇਸ ਦੀ ਵਜ੍ਹਾ ਖਰਾਬ ਮੌਸਮ ਤੇ ਧੁੰਦ ਵਿਚ ਹੋ ਰਹੀ ਪ੍ਰੇਸ਼ਾਨੀ ਦੱਸੀ ਗਈ ਸੀ। ਹੁਣ 24 ਘੰਟੇ ਦੀ ਸਹੂਲਤ ਸ਼ੁਰੂ ਹੋਣ ਦੇ ਬਾਅਦ ਇਨ੍ਹਾਂ ਫਲਾਈਟਾਂ ਦੇ ਸ਼ੁਰੂ ਹੋਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -: