ਪੰਜਾਬ ਦੇ ਸੀਨੀਅਰ ਪੱਤਰਕਾਰ ਸਰਬਜੀਤ ਪੰਧੇਰ ਅੱਜ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਪੰਧੇਰ ਪਿਛਲੇ ਲੰਮੇ ਸਮੇਂ ਤੋਂ ਇੱਕ ਗੰਭੀਰ ਬਿਮਾਰੀ ਤੋਂ ਪੀੜਤ ਸਨ ਜਿਨ੍ਹਾਂ ਨੇ ਅੱਜ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਅੰਗਰੇਜ਼ੀ ਪੱਤਰਕਾਰੀ ਨਾਲ ਜੁੜੇ ਰਹੇ ਤੇ ਉਨ੍ਹਾਂ ਨੂੰ ਫੋਟੋਗ੍ਰਾਫੀ ਦਾ ਵੀ ਸ਼ੌਂਕ ਸੀ। ਪੰਧੇਰ ਸੀ ਮੌਤ ‘ਤੇ CM ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
CM ਭਗਵੰਤ ਮਾਨ ਨੇ ਐਕਸ ਅਕਾਊਂਟ ‘ਤੇ ਲਿਖਿਆ ਕਿ – ਬੇਹੱਦ ਸੁਲਝੇ ਤੇ ਸੂਝਵਾਨ ਸੀਨੀਅਰ ਪੱਤਰਕਾਰ ਸਰਬਜੀਤ ਪੰਧੇਰ ਜੀ ਦੀ ਲੰਬੀ ਬੀਮਾਰੀ ਤੋਂ ਬਾਅਦ ਹੋਏ ਅਕਾਲ ਚਲਾਣੇ ਦੀ ਦੁਖਦ ਖ਼ਬਰ ਮਿਲੀ…ਪਰਮਾਤਮਾ ਨੇਕ ਰੂਹ ਨੂੰ ਚਰਨੀਂ ਲਾਉਣ ਤੇ ਪਰਿਵਾਰ ਨੂੰ ਹੌਸਲੇ-ਹਿੰਮਤ ਦਾ ਬਲ਼ ਬਖ਼ਸ਼ਣ… ਬੇਅੰਤ ਗਿਆਨ ਅਤੇ ਵਿਚਾਰਾਂ ਲਈ ਜਾਣੇ ਜਾਂਦੇ ਪੰਧੇਰ ਜੀ ਦੀ ਘਾਟ ਸਦਾ ਪੱਤਰਕਾਰੀ ਖੇਤਰ ਨੂੰ ਮਹਿਸੂਸ ਹੁੰਦੀ ਰਹੇਗੀ…।
ਇਹ ਵੀ ਪੜ੍ਹੋ : ਮਾਨਸਾ ਦੀ ਪ੍ਰਨੀਤ ਕੌਰ ਨੇ ਵਧਾਇਆ ਮਾਣ, ਵਿਸ਼ਵ ਕੱਪ ਤੀਰਅੰਦਾਜ਼ੀ ਮੁਕਾਬਲੇ ‘ਚ ਜਿੱਤਿਆ ਸੋਨ ਤਮਗ਼ਾ
ਪੰਧੇਰ ਚੰਡੀਗੜ੍ਹ ਪ੍ਰੈਸ ਕਲੱਬ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ । ਉਹ ਬੇਬਾਕ ਤੇ ਨਿਧੜਕ ਪੱਤਰਕਾਰ ਵਜੋਂ ਜਾਣੇ ਜਾਂਦੇ ਸਨ। ਸਰਬਜੀਤ ਪੰਧੇਰ ਦੀ ਮੌਤ ਉਤੇ ਵੱਖ-ਵੱਖ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: