ਹਰਿਆਣਾ ਦੇ ਸੋਨੀਪਤ ਵਿੱਚ ਸੋਮਵਾਰ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸ਼ਰਧਾਲੂਆਂ ਨਾਲ ਭਰੀ ਇੱਕ ਈਕੋ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਚ 3 ਮਹਿਲਾਵਾਂ ਅਤੇ ਇਕ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 6 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਸੋਨੀਪਤ-ਗੋਹਾਨਾ ਰੋਡ ‘ਤੇ ਕਰੇਵਾੜੀ ਪਿੰਡ ਨੇੜੇ ਵਾਪਰਿਆ। ਸੂਚਨਾ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਦਿੱਲੀ ਦੇ ਸ਼ਾਹਬਾਦ ਇਲਾਕੇ ਦੇ ਕੁਝ ਲੋਕ ਇਕ ਈਕੋ ਕਾਰ ‘ਚ ਪਾਨੀਪਤ ਦੇ ਪਿੰਡ ਸਿੱਖ ਪਾਥਰੀ ਪਿੰਡ ਵਿੱਚ ਮਾਤਾ ਪਾਥਰੀ ਧਾਮ ਦੇ ਦਰਸ਼ਨਾਂ ਲਈ ਗਏ ਹੋਏ ਸਨ। ਦਰਸ਼ਨ ਕਰਨ ਤੋਂ ਬਾਅਦ ਸ਼ਰਧਾਲੂ ਸਵੇਰੇ ਦਿੱਲੀ ਪਰਤ ਰਹੇ ਸਨ। ਇਸ ਦੌਰਾਨ ਪਿੰਡ ਕਰੇਵਾੜੀ ਨੇੜੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੇ ਪੁਲ ਨਾਲ ਟਕਰਾ ਗਈ। ਸਥਾਨਕ ਲੋਕਾਂ ਨੇ ਮੁਸ਼ਕਲ ਨਾਲ ਲੋਕਾਂ ਨੂੰ ਬਾਹਰ ਕੱਢਿਆ।
ਹਾਦਸੇ ਦੀ ਸੂਚਨਾ ਮਿਲਣ ’ਤੇ ਥਾਣਾ ਮਹਿਣਾ ਦੀ ਪੁਲਿਸ ਵੀ ਮੌਕੇ ’ਤੇ ਪੁੱਜ ਗਈ। ਇਸ ਤੋਂ ਬਾਅਦ ਜ਼ਖਮੀਆਂ ਨੂੰ ਖਾਨਪੁਰ ਮੈਡੀਕਲ ਕਾਲਜ ਭੇਜਿਆ ਗਿਆ। ਕਰੀਬ 6 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਲਾਸ਼ਾਂ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਮ੍ਰਿਤਕਾਂ ਵਿੱਚ 3 ਮਹੀਨੇ ਦੇ ਮਾਸੂਮ ਸਮੇਤ 4 ਲੋਕਾਂ ਸ਼ਾਮਲ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਤਰਨ ਤਾਰਨ ‘ਚ ਵਾਪਰਿਆ ਸੜਕ ਹਾ.ਦਸਾ, ਅਣਪਛਾਤੇ ਵਾਹਨ ਦੀ ਟੱ.ਕਰ ਕਾਰਨ ਨੌਜਵਾਨ ਤੇ ਮਹਿਲਾ ਦੀ ਹੋਈ ਮੌ.ਤ
ਇੱਕ ਚਸ਼ਮਦੀਦ ਨੇ ਦੱਸਿਆ ਕਿ ਕਾਰ ਤੇਜ਼ ਰਫਤਾਰ ਨਾਲ ਆਈ ਅਤੇ ਪੱਥਰ ਨਾਲ ਟਕਰਾ ਗਈ। ਕਾਰ ਦੇ ਟਕਰਾਉਂਦੇ ਹੀ ਜ਼ੋਰਦਾਰ ਆਵਾਜ਼ ਆਈ। ਇਸ ਕਾਰਨ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਕਾਰ ਵਿੱਚ ਕਰੀਬ 12 ਲੋਕ ਸਵਾਰ ਸਨ। ਕਾਰ ਦੇ ਸ਼ੀਸ਼ੇ ਤੋੜ ਕੇ ਲੋਕਾਂ ਨੂੰ ਬਾਹਰ ਕੱਢਿਆ ਗਿਆ। ਸਾਹਮਣੇ ਬੈਠੀ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। 2 ਦੀ ਬਾਹਰ ਕੱਢਣ ਤੋਂ ਬਾਅਦ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -: