ਚੰਡੀਗੜ੍ਹ ਦੇ ਤਾਪਮਾਨ ‘ਚ 6.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਗਿਰਾਵਟ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਵੈਸਟਰਨ ਡਿਸਟਰਬੈਂਸ ਕਾਰਨ ਆਈ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਕਈ ਦਿਨਾਂ ਤੱਕ ਤਾਪਮਾਨ 36 ਡਿਗਰੀ ਸੈਲਸੀਅਸ ਤੋਂ ਉੱਪਰ ਨਹੀਂ ਜਾਵੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 4 ਮਈ ਨੂੰ ਇਕ ਹੋਰ ਵੈਸਟਰਨ ਡਿਸਟਰਬੈਂਸ ਫਿਰ ਤੋਂ ਸਰਗਰਮ ਹੋਵੇਗਾ, ਜਿਸ ਕਾਰਨ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਚੰਡੀਗੜ੍ਹ ਦਾ ਤਾਪਮਾਨ ਵੀ ਪ੍ਰਭਾਵਿਤ ਹੋ ਰਿਹਾ ਹੈ।
ਮੌਸਮ ਵਿਭਾਗ ਨੇ ਤਾਪਮਾਨ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਜਦਕਿ 1 ਮਈ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 22 ਡਿਗਰੀ ਸੈਲਸੀਅਸ ਰਹੇਗਾ। 2 ਮਈ ਨੂੰ ਵੱਧ ਤੋਂ ਵੱਧ ਤਾਪਮਾਨ 35 ਅਤੇ ਘੱਟੋ-ਘੱਟ 22 ਡਿਗਰੀ ਸੈਲਸੀਅਸ ਰਹੇਗਾ। ਇਸੇ ਤਰ੍ਹਾਂ ਮੁਹਾਲੀ ਵਿੱਚ 30 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ, ਜੋ ਪਿਛਲੇ 24 ਘੰਟਿਆਂ ਦੇ ਤਾਪਮਾਨ ਨਾਲੋਂ 6.2 ਡਿਗਰੀ ਸੈਲਸੀਅਸ ਘੱਟ ਹੈ। ਪੰਚਕੂਲਾ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 30.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 21.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਚੰਡੀਗੜ੍ਹ ‘ਚ ਅਪ੍ਰੈਲ ਮਹੀਨੇ ‘ਚ ਹੁਣ ਤੱਕ 24.6 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਅਪ੍ਰੈਲ ‘ਚ ਕਈ ਵਾਰ ਮੌਸਮ ‘ਚ ਬਦਲਾਅ ਦੇਖਿਆ ਗਿਆ ਹੈ। ਜਿੱਥੇ 26 ਅਪ੍ਰੈਲ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ, ਉਥੇ ਹੁਣ ਤਾਪਮਾਨ 29.8 ਡਿਗਰੀ ਸੈਲਸੀਅਸ ‘ਤੇ ਆ ਗਿਆ ਹੈ। ਜੇ 1 ਮਾਰਚ ਤੋਂ ਹੁਣ ਤੱਕ ਦੇ ਸਮੇਂ ਦੀ ਗੱਲ ਕਰੀਏ ਤਾਂ ਇੱਥੇ 54.7 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ, ਜੋ ਕਿ ਇਸ ਸੀਜ਼ਨ ਦੀ ਔਸਤ ਵਰਖਾ ਤੋਂ 71.5 ਫੀਸਦੀ ਵੱਧ ਹੈ।
ਇਹ ਵੀ ਪੜ੍ਹੋ : ਚੋਣ ਕਮਿਸ਼ਨ ਦੀ ਪਹਿਲ, ਵੋਟਰਾਂ ਲਈ ਪੀਣ ਵਾਲੇ ਪਾਣੀ, ਪੈਰਾ ਮੈਡੀਕਲ ਸਟਾਫ ਸਣੇ ਕੀਤੇ ਜਾਣਗੇ ਸਾਰੇ ਇੰਤਜ਼ਾਮ
ਉਥੇ ਹੀ ਪੰਜਾਬ ਦੇ ਉੱਤਰੀ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜਾਂ ਦੇ ਨਾਲ-ਨਾਲ ਗੜੇਮਾਰੀ ਵੀ ਹੋ ਸਕਦੀ ਹੈ। ਉੱਤਰੀ ਹਰਿਆਣਾ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: