ਦਿੱਲੀ ਦੇ ਸਾਬਕਾ ਵਿਧਾਇਕ ਦੇਵੇਂਦਰ ਯਾਦਵ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ (ਡੀਪੀਸੀ) ਦਾ ਅੰਤਰਿਮ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਰਵਿੰਦਰ ਸਿੰਘ ਲਵਲੀ ਦੇ ਅਸਤੀਫੇ ਤੋਂ ਬਾਅਦ ਦਿੱਲੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਦੇ ਸੰਭਾਵੀ ਦਾਅਵੇਦਾਰ ਵਜੋਂ ਦੇਵੇਂਦਰ ਯਾਦਵ ਦਾ ਨਾਂ ਸਭ ਤੋਂ ਅੱਗੇ ਸੀ।
ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਅਧਿਕਾਰਤ ਹੁਕਮਾਂ ਮੁਤਾਬਕ ਦੇਵੇਂਦਰ ਯਾਦਵ ਨੂੰ ਤੁਰੰਤ ਪ੍ਰਭਾਵ ਨਾਲ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਅੰਤਰਿਮ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਹ ਪੰਜਾਬ ਦੇ ਇੰਚਾਰਜ ਦੀ ਜ਼ਿੰਮੇਵਾਰੀ ਵੀ ਸੰਭਾਲਦੇ ਰਹਿਣਗੇ।
ਲਵਲੀ ਨੇ ਸ਼ਨੀਵਾਰ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ (ਡੀਪੀਸੀਸੀ) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਦਿੱਲੀ ਕਾਂਗਰਸ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨਾਲ ਗਠਜੋੜ ਦੇ ਵਿਰੁੱਧ ਸਨ, ਪਰ ਪਾਰਟੀ ਹਾਈਕਮਾਨ ਨੇ ਇਸ ਨੂੰ ਅੱਗੇ ਵਧਾਇਆ।
ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜੇ ਗਏ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਲਵਲੀ ਨੇ ਇਹ ਵੀ ਕਿਹਾ ਸੀ ਕਿ ਉਹ ਆਪਣੇ ਆਪ ਨੂੰ ਬੇਵੱਸ ਮਹਿਸੂਸ ਕਰਦੇ ਹਨ ਕਿਉਂਕਿ ਦਿੱਲੀ ਕਾਂਗਰਸ ਦੇ ਸੀਨੀਅਰ ਨੇਤਾਵਾਂ ਵੱਲੋਂ ਲਏ ਗਏ ਸਾਰੇ ਸਰਬਸੰਮਤੀ ਨਾਲ ਲਏ ਗਏ ਫੈਸਲਿਆਂ ਨੂੰ ਏ.ਆਈ.ਸੀ.ਸੀ. ਦਿੱਲੀ ਦੇ ਇੰਚਾਰਜ ਦੀਪਕ ਬਾਬਰੀਆ ਨੇ ਇੱਕਤਰਫਾ ਤੌਰ ‘ਤੇ ਵੀਟੋ ਕਰ ਦਿੱਤਾ ਸੀ।
ਦੂਜੇ ਪਾਸੇ ਸਾਬਕਾ ਡੀਪੀਸੀਸੀ ਮੁਖੀ ਅਨਿਲ ਚੌਧਰੀ ਨੇ ਸੋਮਵਾਰ ਨੂੰ ਖੜਗੇ ਨੂੰ ਲਵਲੀ ਨੂੰ ਪਾਰਟੀ ਤੋਂ ਕੱਢਣ ਦੀ ਅਪੀਲ ਕੀਤੀ। ਉਨ੍ਹਾਂ ਨੇ ‘ਐਕਸ’ ‘ਤੇ ਇਕ ਪੋਸਟ ‘ਚ ਲਿਖਿਆ ਕਿ ਲਵਲੀ ਨੇ ਜੋ ਕੀਤਾ ਉਹ ਬਹੁਤ ਮੰਦਭਾਗਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿਸ ਤਰ੍ਹਾਂ ਸੂਰਤ ਵਿੱਚ ਕਾਂਗਰਸ ਉਮੀਦਵਾਰ ਨੀਲੇਸ਼ ਕੁੰਭਣੀ ਨੇ ਭਾਜਪਾ ਨਾਲ ਮਿਲ ਕੇ ਉਨ੍ਹਾਂ ਨੂੰ ਵਾਕਓਵਰ ਦਿੱਤਾ ਸੀ, ਲਵਲੀ ਨੇ ਵੀ ਭਾਜਪਾ ਨਾਲ ਮਿਲ ਕੇ ਅਜਿਹਾ ਹੀ ਕੀਤਾ ਹੈ।
ਇਹ ਵੀ ਪੜ੍ਹੋ : Online ਪੀਜ਼ੇ ‘ਚੋਂ ਨਿਕਲਿਆ ਕਾਕਰੋਚ, ਅੱਗੋਂ ਦੁਕਾਨ ਵਾਲੇ ਨਹੀਂ ਮੰਨਦੇ ਗਲਤੀ!
ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ, “ਮੈਂ ਸਾਡੇ ਨੇਤਾ ਸਤਿਕਾਰਯੋਗ ਖੜਗੇ ਜੀ ਅਤੇ ਸੰਗਠਨ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਜੀ ਨੂੰ ਬੇਨਤੀ ਕਰਦਾ ਹਾਂ ਕਿ ਅਰਵਿੰਦਰ ਲਵਲੀ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਕੱਢ ਦਿੱਤਾ ਜਾਵੇ। ਸੰਗਠਨ ਸਭ ਤੋਂ ਮਹੱਤਵਪੂਰਨ ਹੈ।”
ਵੀਡੀਓ ਲਈ ਕਲਿੱਕ ਕਰੋ -: