ਚੰਡੀਗੜ੍ਹ ਦੇ ਸੈਕਟਰ-2 ਸਥਿਤ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਸੜਕ ਸਾਲਾਂ ਤੋਂ ਬੰਦ ਪਈ ਹੈ। ਇਹ ਸੜਕ ਪੰਜਾਬ ਇੰਜਨੀਅਰਿੰਗ ਕਾਲਜ ਦੇ ਸਾਹਮਣੇ ਤੋਂ ਸ਼ੁਰੂ ਹੋ ਕੇ ਰਾਕ ਗਾਰਡਨ, ਹਾਈ ਕੋਰਟ, ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ, ਬਰਡ ਪਾਰਕ, ਚੰਡੀਗੜ੍ਹ ਸੁਖਨਾ ਝੀਲ ਨੂੰ ਸਿੱਧੀ ਜੋੜਦੀ ਹੈ, ਪਰ ਇਹ ਸੁਰੱਖਿਆ ਕਾਰਨਾਂ ਕਰਕੇ ਬੰਦ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ‘ਤੇ ਸੁਣਵਾਈ ਕਰਦਿਆਂ 1 ਮਈ ਤੋਂ ਇਸ ਨੂੰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਪੁਲਿਸ ਨੂੰ ਵੀ ਇਸ ‘ਤੇ ਮੁਕੱਦਮਾ ਪੂਰਾ ਕਰਕੇ ਅੱਗੇ ਵਿਸਤ੍ਰਿਤ ਜਵਾਬ ਦੇਣ ਲਈ ਕਿਹਾ ਗਿਆ ਹੈ।
ਚੰਡੀਗੜ੍ਹ ਦੀ ਟਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਇਸ ਮਾਮਲੇ ਦਾ ਨੋਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦ ਲਿਆ ਸੀ। ਇਸ ਦੌਰਾਨ ਖੁਲਾਸਾ ਹੋਇਆ ਕਿ ਪੰਜਾਬ ਦੇ ਮੁੱਖ ਮੰਤਰੀ ਨਿਵਾਸ ਦੇ ਬਾਹਰੋਂ ਲੰਘਦੀ ਸੜਕ ਸਾਲਾਂ ਤੋਂ ਬੰਦ ਪਈ ਹੈ। ਇਸ ਸਬੰਧੀ ਪੁਲਿਸ ਵੱਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ।
ਹਾਲਾਂਕਿ ਸੁਰੱਖਿਆ ਕਾਰਨਾਂ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਕਿਹਾ ਸੀ ਕਿ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਸੜਕ ਆਮ ਲੋਕਾਂ ਲਈ ਖੁੱਲ੍ਹੀ ਹੈ ਤਾਂ ਫਿਰ ਪੰਜਾਬ ਲਈ ਵੱਖਰਾ ਪ੍ਰਬੰਧ ਕਿਉਂ ਹੈ। ਇਸ ਮਾਮਲੇ ਦੀ ਕਈ ਵਾਰ ਸੁਣਵਾਈ ਹੋਈ, ਜਿਸ ਤੋਂ ਬਾਅਦ ਇਹ ਹੁਕਮ ਜਾਰੀ ਕੀਤਾ ਗਿਆ।
ਇਹ ਸੜਕ ਪਿਛਲੇ ਕਈ ਸਾਲਾਂ ਤੋਂ ਬੰਦ ਪਈ ਹੈ। ਇਸ ਸੜਕ ਦੇ ਖੁੱਲ੍ਹਣ ਦਾ ਸਭ ਤੋਂ ਵੱਧ ਫਾਇਦਾ ਪੰਜਾਬ ਖੇਤਰ ਤੋਂ ਹਾਈਕੋਰਟ, ਰੌਕ ਗਾਰਡਨ, ਸੁਖਨਾ ਝੀਲ, ਬਰਡ ਪਾਰਕ ਅਤੇ ਆਈ.ਟੀ ਪਾਰਕ ਨੂੰ ਜਾਣ ਵਾਲੇ ਲੋਕਾਂ ਨੂੰ ਮਿਲੇਗਾ।
ਇਹ ਵੀ ਪੜ੍ਹੋ : CM ਮਾਨ ਤਿਹਾੜ੍ਹ ਜੇਲ੍ਹ ‘ਚ ਮਿਲੇ ਕੇਜਰੀਵਾਲ ਨੂੰ, ਕਿਹਾ-‘ਦਿੱਲੀ ਦੇ ਸੀਐੱਮ ਹੁਣ ਠੀਕ ਹਨ, ਰੋਜ਼ਾਨਾ ਹੋ ਰਿਹਾ ਚੈਕਅੱਪ’
ਇਸ ਸੜਕ ਦੇ ਖੁੱਲ੍ਹਣ ਨਾਲ ਜਿੱਥੇ ਟ੍ਰੈਫਿਕ ਜਾਮ ਦੀ ਸਮੱਸਿਆ ਘੱਟ ਹੋਵੇਗੀ ਉੱਥੇ ਖਾਸ ਕਰਕੇ ਸਵੇਰ ਅਤੇ ਸ਼ਾਮ ਦੀ ਡਿਊਟੀ ਅਤੇ ਦਫ਼ਤਰੀ ਸਮੇਂ ਦੌਰਾਨ ਲੋਕਾਂ ਨੂੰ ਰਾਹਤ ਮਿਲੇਗੀ। ਪੰਜਾਬ ਦੇ ਨਯਾਗਾਓਂ, ਕਰੌਰਾਂ, ਟਾਂਡਾ, ਟਾਂਡੀ, ਮਸੌਲ, ਕਾਣੇ ਕਾ ਵਾੜਾ, ਨੱਡਾ, ਪਛੜ, ਗੁੜਾ, ਭਾਗਿੰਦੀ, ਕਸੌਲੀ, ਜੈਅੰਤੀ ਮਾਜਰੀ ਦੇ ਲੋਕਾਂ ਨੂੰ ਚੰਡੀਗੜ੍ਹ ਜਾਣ ‘ਚ ਰਾਹਤ ਮਿਲੇਗੀ।
ਵੀਡੀਓ ਲਈ ਕਲਿੱਕ ਕਰੋ -: