ਬਟਾਲਾ ਤੋਂ ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਨੂੰ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ ‘ਤੇ ਬੀਤੀ ਰਾਤ ਬਲਵਿੰਦਰ ਸਿੰਘ ਖਾਲਸਾ ਨੂੰ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਗੁਰਦੁਆਰਾ ਕੰਪਲੈਕਸ ਵਿਚ ਖੂਨ ਨਾਲ ਲੱਖਪੱਥ ਮਿਲੀ। ਕਤਲ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ।
ਜ਼ਿਕਰਯੋਗ ਹੈ ਕਿ ਭਾਈ ਬਲਵਿੰਦਰ ਸਿੰਘ ਖਾਲਸਾ ਬਟਾਲਾ ਦੇ ਕਸਬਾ ਘੁਮਾਣ ਨੇੜੇ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਦੇ ਮੁਖੀ ਸਨ ਅਤੇ ਗੁਰਦੁਆਰਾ ਸਾਹਿਬ ਵਿੱਚ ਸੇਵਾ-ਸੰਭਾਲ ਕਰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਰਿਹਾਇਸ਼ ਗੁਰਦੁਆਰਾ ਸਾਹਿਬ ਦੇ ਕੋਲ ਸੀ ਜਿੱਥੇ ਦੇਰ ਰਾਤ ਘਰ ਦੇ ਅੰਦਰ ਹੀ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮਹਿੰਗਾਈ ‘ਚ ਵੱਡੀ ਰਾਹਤ! ਸਸਤਾ ਹੋਇਆ LPG ਸਿਲੰਡਰ, ਇੰਨੇ ਰੁਪਏ ਘਟੇ ਰੇਟ
ਮਿਲੀ ਜਾਣਕਾਰੀ ਮੁਤਾਬਕ ਭਾਈ ਬਲਵਿੰਦਰ ਸਿੰਘ ਖਾਲਸਾ ਦੇ ਕਤਲ ਦਾ ਸ਼ੱਕ ਦੀ ਸੂਈ ਸੇਵਕ ਰਮਨਦੀਪ ਸਿੰਘ ਵਾਸੀ ਸਲਾਹਪੁਰ ਵੱਲ ਜਾ ਰਹੀ ਹੈ, ਕਿਉਂਕਿ ਕਤਲ ਤੋਂ ਬਾਅਦ ਉਨ੍ਹਾਂ ਦਾ ਸੇਵਕ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: