ਭਾਰਤ ਦੇ ਦੱਖਣੀ ਰਾਜ ਤਾਮਿਲਨਾਡੂ ਵਿੱਚ ਬੀਤੇ ਮੰਗਲਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਇੱਕ ਨਿੱਜੀ ਬੱਸ ਦੇ ਖਾਈ ਵਿੱਚ ਡਿੱਗਣ ਕਾਰਨ ਚਾਰ ਸਵਾਰੀਆਂ ਦੀ ਮੌਤ ਹੋ ਗਈ, ਜਦਕਿ ਹਾਦਸੇ ਵਿੱਚ 45 ਹੋਰ ਲੋਕ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਮੌਕੇ ਤੇ ਪਹੁੰਚੀ ਬਚਾਅ ਟੀਮ ਨੇ ਤੁਰੰਤ ਜ਼ਖਮੀਆਂ ਨੂੰ ਇਲਾਜ ਲਈ ਸਲੇਮ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਯਰਕੌਡ ਤੋਂ ਸਲੇਮ ਜਾ ਰਹੀ ਇੱਕ ਨਿੱਜੀ ਬੱਸ ਬੇਕਾਬੂ ਹੋ ਕੇ ਪਹਾੜੀ ਤੋਂ ਹੇਠਾਂ ਡਿੱਗ ਗਈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਸਲੇਮ ਨੇੜੇ 13ਵੇਂ ਵਾਲਪਿਨ ਮੋੜ ‘ਤੇ ਪਹਾੜੀ ਤੋਂ ਹੇਠਾਂ ਉਤਰਦੇ ਸਮੇਂ ਬੱਸ ਡ੍ਰਾਈਵਰ ਨੇ ਬੱਸ ‘ਤੇ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।
ਇਹ ਵੀ ਪੜ੍ਹੋ : ਫਾਜ਼ਿਲਕਾ ‘ਚ ਬਜ਼ੁਰਗ ਮਹਿਲਾ ਦਾ ਕ.ਤ.ਲ, ਜ਼ਮੀਨ ਨੂੰ ਲੈ ਕੇ ਪੋਤਿਆਂ ਨੇ ਹੀ ਵਾ.ਰਦਾ.ਤ ਨੂੰ ਦਿੱਤਾ ਅੰਜਾਮ
ਹਾਦਸੇ ਦੀ ਸੂਚਨਾ ਮਿਲਣ ‘ਤੇ ਸਥਾਨਕ ਲੋਕਾਂ ਦੇ ਨਾਲ ਬਚਾਅ ਟੀਮ ਤੁਰੰਤ ਹਾਦਸੇ ਵਾਲੀ ਥਾਂ ‘ਤੇ ਪਹੁੰਚ ਗਈ। ਇਸ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਸਲੇਮ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਡਾਕਟਰਾਂ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਚਾਰ ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਸੁਪਰਡੈਂਟ ਅਰੁਣ ਕਾਬਿਲਨ ਅਤੇ ਸਲੇਮ ਦੇ ਵਿਧਾਇਕ ਆਰ ਰਾਜੇਂਦਰਨ ਵੀ ਮੌਕੇ ‘ਤੇ ਪਹੁੰਚੇ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ।
ਵੀਡੀਓ ਲਈ ਕਲਿੱਕ ਕਰੋ -: