1991 ਬੈਚ ਦੇ IPS ਅਧਿਕਾਰੀ ਡਾ. ਅਤੁਲ ਵਰਮਾ ਨੂੰ ਹਿਮਾਚਲ ਪ੍ਰਦੇਸ਼ ਦੇ ਪੁਲਿਸ ਦੇ ਨਵੇਂ ਡਾਇਰੈਕਟਰ ਜਨਰਲ (DGP) ਵਜੋਂ ਨਿਯੁਕਤ ਕੀਤਾ ਗਿਆ ਹੈ। ਚੋਣ ਵਿਭਾਗ ਦੀ ਸਹਿਮਤੀ ਤੋਂ ਬਾਅਦ ਸਰਕਾਰ ਨੇ ਅਤੁਲ ਵਰਮਾ ਨੂੰ ਤੁਰੰਤ ਪ੍ਰਭਾਵ ਨਾਲ ਹਿਮਾਚਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਦੇ ਅਹੁਦੇ ‘ਤੇ ਨਿਯੁਕਤ ਕੀਤਾ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਨੌਜਵਾਨ ਨੂੰ ਕਾਰ ਨੇ ਕੁ.ਚਲਿਆ, ਸੜਕ ਪਾਰ ਕਰਦੇ ਸਮੇਂ ਵਾਪਰਿਆ ਹਾ.ਦਸਾ
ਮੁੱਖ ਸਕੱਤਰ ਪ੍ਰਬੋਧ ਸਕਸੈਨਾ ਨੇ ਬੁੱਧਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਸੰਜੇ ਕੁੰਡੂ ਦੀ ਸੇਵਾਮੁਕਤੀ ਤੋਂ ਬਾਅਦ, ਡਾ. ਅਤੁਲ ਵਰਮਾ ਨੂੰ ਪੁਲਿਸ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਅਤੁਲ ਵਰਮਾ ਮੂਲ ਰੂਪ ਤੋਂ ਝਾਰਖੰਡ ਦਾ ਰਹਿਣ ਵਾਲਾ ਹੈ। ਉਹ ਦੋ ਮਹੀਨੇ ਪਹਿਲਾਂ ਹੀ ਕੇਂਦਰੀ ਡੈਪੂਟੇਸ਼ਨ ਤੋਂ ਹਿਮਾਚਲ ਪਰਤੇ ਸਨ। ਅਤੁਲ ਵਰਮਾ 31 ਮਈ 2025 ਨੂੰ ਸੇਵਾਮੁਕਤ ਹੋ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: