ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਮਾਮਲੇ ‘ਚ ਫੜੇ ਗਏ ਇਕ ਦੋਸ਼ੀ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੁਲਜ਼ਮ ਪੁਲਿਸ ਹਿਰਾਸਤ ਵਿੱਚ ਸੀ, ਉਸ ਦੇ ਨਾਲ ਦੋ ਹੋਰ ਦੋਸ਼ੀ ਵੀ ਸਨ। ਜਦੋਂਕਿ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚੌਥੇ ਮੁਲਜ਼ਮ ਨੂੰ ਮੈਡੀਕਲ ਆਧਾਰ ’ਤੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਮੁੰਬਈ ਪੁਲਿਸ ਨੇ ਬੁੱਧਵਾਰ ਨੂੰ ਦੱਸਿਆ ਕਿ ਸਲਮਾਨ ਖਾਨ ਗੋਲੀਬਾਰੀ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ‘ਚੋਂ ਇਕ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਉਸ ਨੂੰ ਜੀਟੀ ਹਸਪਤਾਲ ਲਿਜਾਇਆ ਗਿਆ। ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਨੁਜ ਥਾਪਨ ਵਜੋਂ ਹੋਈ ਹੈ। ਉਸ ‘ਤੇ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਦਾ ਦੋਸ਼ ਸੀ।
ਥਾਪਨ ਨੂੰ ਮੁੰਬਈ ਪੁਲਿਸ ਨੇ 25 ਅਪ੍ਰੈਲ ਨੂੰ ਪੰਜਾਬ ਤੋਂ ਇਕ ਹੋਰ ਦੋਸ਼ੀ ਸੋਨੂੰ ਸੁਭਾਸ਼ ਚੰਦਰ (37) ਦੇ ਨਾਲ ਗ੍ਰਿਫਤਾਰ ਕੀਤਾ ਸੀ। ਇਸ ਤੋਂ ਇਲਾਵਾ 24 ਸਾਲਾ ਵਿੱਕੀ ਗੁਪਤਾ ਅਤੇ 21 ਸਾਲਾ ਸਾਗਰ ਪਾਲ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਥਾਪਨ, ਵਿੱਕੀ ਅਤੇ ਸਾਗਰ ਪਾਲ ਮੁੰਬਈ ਪੁਲਿਸ ਦੀ ਹਿਰਾਸਤ ਵਿਚ ਸਨ, ਜਦਕਿ ਸੋਨੂੰ ਕੁਮਾਰ ਚੰਦਰ ਬਿਸ਼ਨੋਈ ਨੂੰ ਮੈਡੀਕਲ ਆਧਾਰ ‘ਤੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਚੀਨ ‘ਚ ਹਾਈਵੇ ਬਣਿਆ ‘ਮੌ.ਤ ਦਾ ਖੂਹ’, ਚੱਲਦੇ-ਚੱਲਦੇ ਖਾਈ ‘ਚ ਡਿੱਗੀਆਂ 18 ਗੱਡੀਆਂ, ਕਈ ਮੌ.ਤਾਂ
ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਚਾਰ ਦੋਸ਼ੀਆਂ ‘ਚੋਂ ਇਕ ਨੇ ਇਸ ਮਾਮਲੇ ‘ਚ ਸਰਕਾਰੀ ਗਵਾਹ ਬਣਨ ਦੀ ਇੱਛਾ ਜਤਾਈ ਸੀ। ਹਾਲਾਂਕਿ, ਪੁਲਿਸ ਨੇ ਦੋਸ਼ੀ ਦੇ ਨਾਮ ਦਾ ਖੁਲਾਸਾ ਨਹੀਂ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: