ਖਾਸ ਤੌਰ ‘ਤੇ ਜੇਕਰ ਦਿੱਲੀ ਦੇ ਮੌਸਮ ਦੀ ਗੱਲ ਕਰੀਏ ਤਾਂ ਅੱਜ ਅਤੇ ਕੱਲ ਯਾਨੀ 3 ਮਈ ਤੱਕ ਦਿਨ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਇਸ ਤੋਂ ਬਾਅਦ 4 ਮਈ ਦੀ ਸ਼ਾਮ ਅਤੇ ਰਾਤ ਨੂੰ ਤੇਜ਼ ਹਵਾਵਾਂ ਦੇ ਨਾਲ ਬੂੰਦਾ-ਬਾਂਦੀ, ਹਨੇਰੀ ਜਾਂ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ, ਹਾਲਾਂਕਿ ਇਸ ਤੋਂ ਪਹਿਲਾਂ ਦਿਨ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। 7 ਮਈ ਨੂੰ ਇੱਕ ਵਾਰ ਫਿਰ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ। ਹਾਲਾਂਕਿ, 4 ਮਈ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਰਹਿਣ ਦੀ ਸੰਭਾਵਨਾ ਹੈ, ਜੋ ਕਿ ਸਖ਼ਤ ਗਰਮੀ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਸਕਦਾ ਹੈ। ਦੱਸ ਦਈਏ ਕਿ ਅਪ੍ਰੈਲ ਮਹੀਨੇ ‘ਚ ਸਿਰਫ ਇਕ ਦਿਨ ਹੀ ਤਾਪਮਾਨ 40 ਡਿਗਰੀ ਦਰਜ ਕੀਤਾ ਗਿਆ ਸੀ।
Home ਖ਼ਬਰਾਂ ਤਾਜ਼ਾ ਖ਼ਬਰਾਂ ਮੌਸਮ ਵਿਭਾਗ ਨੇ ਦਿੱਲੀ ਸਮੇਤ ਇਨ੍ਹਾਂ ਸੂਬਿਆਂ ‘ਚ ਇਕ ਵਾਰ ਫਿਰ ਮੀਂਹ ਪੈਣ ਦੀ ਜਤਾਈ ਸੰਭਾਵਨਾ
ਅਪ੍ਰੈਲ ਦੇ ਮਹੀਨੇ ਵਿਚ ਪੱਛਮੀ ਗੜਬੜੀਆਂ ਇਕ ਤੋਂ ਬਾਅਦ ਇਕ ਆਈਆਂ ਅਤੇ ਮਈ ਦੇ ਸ਼ੁਰੂ ਵਿਚ ਵੀ ਇਹ ਰੁਝਾਨ ਜਾਰੀ ਰਿਹਾ। ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਗਰਮੀਆਂ ਦੇ ਮੌਸਮ ਵਿੱਚ ਵੀ ਪਹਾੜਾਂ ਉੱਤੇ ਬਰਫ਼ ਦੀ ਚਾਦਰ ਛਾਈ ਰਹਿੰਦੀ ਹੈ। ਇਸ ਦੇ ਪ੍ਰਭਾਵ ਕਾਰਨ ਦਿੱਲੀ ਸਮੇਤ ਕਈ ਮੈਦਾਨੀ ਇਲਾਕਿਆਂ ‘ਚ ਤਾਪਮਾਨ ‘ਚ ਕਮੀ ਆ ਰਹੀ ਹੈ, ਯਾਨੀ ਕਿ ਮੈਦਾਨੀ ਇਲਾਕਿਆਂ ‘ਚ ਹੀਟਵੇਵ ਅਤੇ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ।
ਹੁਣ ਇਕ ਹੋਰ ਵੈਸਟਰਨ ਡਿਸਟਰਬੈਂਸ ਆ ਰਿਹਾ ਹੈ, ਜਿਸ ਕਾਰਨ ਬਰਫਬਾਰੀ ਅਤੇ ਮੀਂਹ ਜਾਰੀ ਰਹਿਣ ਵਾਲਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਇੱਕ ਤਾਜ਼ਾ ਪੱਛਮੀ ਗੜਬੜ 3 ਮਈ ਤੋਂ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਤ ਕਰੇਗੀ। ਇਸ ਦੇ ਪ੍ਰਭਾਵ ਕਾਰਨ, 03 ਤੋਂ 06 ਮਈ 2024 ਦੌਰਾਨ ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, 04 ਤੋਂ 06 ਮਈ 2024 ਦੇ ਦੌਰਾਨ, ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਦਿੱਲੀ, ਪੰਜਾਬ ਅਤੇ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ ‘ਤੇ ਗਰਜ ਅਤੇ ਬਿਜਲੀ ਦੇ ਨਾਲ ਬਹੁਤ ਹਲਕੀ ਬਾਰਿਸ਼ ਹੋ ਸਕਦੀ ਹੈ। 03 ਮਈ, 2024 ਤੱਕ ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਤੇਜ਼ ਸਤਹੀ ਹਵਾਵਾਂ (25-35 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .
TAGdelhi rainfall IMD issues rain alert latestnews rainfall alert rainfall alert western disturbance western disturbance impact North India