ਦੇਸ਼ ਦੇ ਰਾਸ਼ਟਰਪਤੀ ਦ੍ਰੋਪਤੀ ਮੁਰਮੂ ਅੱਜ ਮੋਹਾਲੀ ਹਵਾਈ ਅੱਡੇ ‘ਤੇ ਪਹੁੰਚੇ। ਇਸ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੀ ਮੌਕੇ ‘ਤੇ ਮੌਜੂਦ ਸਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਤੋਂ ਹਿਮਾਚਲ ਦੇ 4 ਦਿਨਾਂ ਦੌਰੇ ‘ਤੇ ਹਨ। ਇਸੇ ਦੌਰਾਨ ਉਹ ਚੰਡੀਗੜ੍ਹ ਏਅਰਪੋਰਟ ਪਹੁੰਚੀ।
ਮੋਹਾਲੀ ਦੇ DC ਆਸ਼ਿਕਾ ਜੈਨ ਅਤੇ ਚੰਡੀਗੜ੍ਹ ਦੇ DC ਵਿਨੈ ਪ੍ਰਤਾਪ ਨੇ ਅੱਜ ਮੋਹਾਲੀ ਏਅਰਪੋਰਟ ਅਤੇ 5 ਕਿਲੋਮੀਟਰ ਤੱਕ ਦੇ ਖੇਤਰ ਨੂੰ 4 ਮਈ ਅਤੇ 8 ਮਈ ਲਈ ਨੋ ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ। ਇਹ ਫੈਸਲਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਦੌਰੇ ਕਾਰਨ ਲਿਆ ਗਿਆ ਹੈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਡਰੋਨ ਜਾਂ ਹੋਰ ਕਿਸੇ ਵੀ ਚੀਜ਼ ਨੂੰ ਉਡਾਉਣ ‘ਤੇ ਪਾਬੰਦੀ ਸੀ। ਹੁਣ 8 ਮਈ ਨੂੰ ਜਦੋਂ ਰਾਸ਼ਟਰਪਤੀ ਹਿਮਾਚਲ ਤੋਂ ਪਰਤਣਗੇ ਤਾਂ ਉਸ ਸਮੇਂ ਦੌਰਾਨ ਵੀ ਇਹ ਨੋ ਫਲਾਇੰਗ ਜ਼ੋਨ ਰਹੇਗਾ। ਜੇਕਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਗਈ ਤਾਂ ਕਾਨੂੰਨ ਤਹਿਤ ਕਾਰਵਾਈ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : 8 ਵਿਆਹ ਕਰਵਾ ਕੇ ਧੋਖਾਧੜੀ ਦੇ ਮਾਮਲੇ ਚ ਜੇਲ੍ਹ ਗਈ ਮਹਿਲਾ, ਹੁਣ ਕੈਦੀ ਨਾਲ ਕਰਵਾਇਆ 9ਵਾਂ ਵਿਆਹ
ਉਹ ਸ਼ਿਮਲਾ ਤੋਂ ਕਰੀਬ 13 ਕਿਲੋਮੀਟਰ ਦੂਰ ਮਸ਼ੋਬਰਾ ਸਥਿਤ ਰਾਸ਼ਟਰਪਤੀ ਭਵਨ ‘ਚ ਚਾਰ ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ‘ਤੇ ਰਹੇਗੀ। ਹਰ ਸਾਲ ਦੇਸ਼ ਦੇ ਰਾਸ਼ਟਰਪਤੀ ਗਰਮੀਆਂ ‘ਚ ਆਪਣੇ ਪਰਿਵਾਰ ਨਾਲ ਇੱਥੇ ਦੌਰੇ ‘ਤੇ ਆਉਂਦੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਇਹ ਦੂਜਾ ਦੌਰਾ ਹੈ। ਉਹ ਪਿਛਲੀ ਵਾਰ ਵੀ ਇੱਥੇ ਆਈ ਸੀ। ਇਹ ਇਮਾਰਤ ਲਗਭਗ 173 ਸਾਲ ਪੁਰਾਣੀ ਹੈ। ਜਿਸ ਨੂੰ ਰਾਸ਼ਟਰਪਤੀ ਭਵਨ ਦਾ ਨਾਂ ਦਿੱਤਾ ਗਿਆ ਹੈ। ਇਸ ਦਾ ਖੇਤਰਫਲ ਲਗਭਗ 10628 ਵਰਗ ਫੁੱਟ ਹੈ। ਇਹ 2023 ਵਿੱਚ ਪਹਿਲੀ ਵਾਰ ਜਨਤਾ ਲਈ ਵੀ ਖੋਲ੍ਹਿਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: