ਫ਼ਿਰੋਜ਼ਪੁਰ ਦੇ ਜ਼ੀਰਾ ਤੋਂ ਬੇਅਦਬੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਬੇਅਦਬੀ ਕਰਨ ਦੋਸ਼ ਵਿਚ ਇੱਕ ਨੌਜਵਾਨ ਨੂੰ ਮੌਕੇ ‘ਤੇ ਮੌਜੂਦ ਭੀੜ ਨੇ ਫੜ ਲਿਆ ਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਜਾਣਕਾਰੀ ਮੁਤਾਬਕ ਜ਼ੀਰਾ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਵੀਰ ਸਿੰਘ ਵਿੱਚ ਇੱਕ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ, ਜਿਸ ਤੋਂ ਬਾਅਦ ਉਥੇ ਮੌਜੂਦ ਸੰਗਤ ਨੇ ਉਸ ਨੂੰ ਫੜ ਕੇ ਕੁੱਟਣਾ ਸ਼ੁਰੂ ਕਰ ਦਿੱਤਾ। ਗੰਭੀਰ ਜ਼ਖ਼ਮੀ ਨੌਜਵਾਨ ਨੂੰ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਨੌਜਵਾਨ ਦੀ ਪਛਾਣ ਬਖ਼ਸ਼ੀਸ਼ ਉਰਫ਼ ਗੋਲਾ (25) ਵਾਸੀ ਨੇੜਲੇ ਪਿੰਡ ਤਲੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਵਿਅਕਤੀ ਨੇ ਅਜਿਹਾ ਕਿਉਂ ਕੀਤਾ।
ਇਹ ਵੀ ਪੜ੍ਹੋ : ਫਾਜ਼ਿਲਕਾ ‘ਚ ਦਰ.ਦਨਾ.ਕ ਹਾਦ.ਸਾ, ਸਕੂਟੀ ਨੂੰ ਸਰਕਾਰੀ ਬੱਸ ਨੇ ਮਾਰੀ ਟੱਕਰ, 3 ਬੱਚਿਆਂ ਦੀ ਮਾਂ ਦੀ ਗਈ ਜਾ/ਨ
ਘਟਨਾ ਅੱਜ ਦੁਪਹਿਰ ਦੀ ਦੱਸੀ ਜਾ ਰਹੀ ਹੈ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਲੋਕ ਸਭਾ ਚੋਣਾਂ ਦੌਰਾਨ ਅਜਿਹੀ ਘਟਨਾ ਦਾ ਵਾਪਰਨਾ ਆਪਣੇ ਆਪ ਵਿੱਚ ਇੱਕ ਵੱਡਾ ਸਵਾਲ ਹੈ।
ਵੀਡੀਓ ਲਈ ਕਲਿੱਕ ਕਰੋ -: