ਮੋਗਾ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਸ ਪੂਰੀ ਚੌਕਸੀ ਦਿਖਾ ਰਹੀ ਹੈ। ਇੱਕ ਪਾਸੇ ਜਿੱਥੇ ਪੁਲਿਸ ਵੱਲੋਂ ਹਰ ਰੋਜ਼ ਇਲਾਕੇ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਨਾਕੇ ਲਗਾ ਕੇ ਸਰਚ ਮੁਹਿੰਮ ਵੀ ਚਲਾਈ ਜਾ ਰਿਹਾ ਹੈ ਤਾਂ ਜੋ ਕੋਈ ਨਸ਼ਾ ਤਸਕਰ ਜਾਂ ਕੋਈ ਹੋਰ ਅਪਰਾਧੀ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ। ਇਸ ਦੇ ਨਾਲ ਹੀ ਮੋਗਾ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ 1 ਕਿਲੋ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੋਗਾ ਦੇ ਐਸਐਸਪੀ ਵਿਵੇਕ ਸ਼ੀਲ ਨੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ।
ਪ੍ਰੈਸ ਕਾਨਫਰੰਸ ਵਿੱਚ ਐਸਐਸਪੀ ਵਿਵੇਕ ਸ਼ੀਲ ਨੇ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਮੋਗਾ ਪੁਲਿਸ ਨੇ ਪੂਰੀ ਚੌਕਸੀ ਰੱਖੀ ਹੋਈ ਹੈ। ਕੋਟ ਈਸੇਖਾਂ ਮੋਗਾ ਰੋਡ ‘ਤੇ ਚੈਕਿੰਗ ਦੌਰਾਨ ਮੌਕੇ ‘ਤੇ ਖੜ੍ਹੀ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਸਾਈਡ ਤੋਂ ਆ ਰਹੀ ਸਵਿਫਟ ਡਿਜ਼ਾਇਰ ਕਾਰ ‘ਚ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ‘ਆਪ’ ਵੱਲੋਂ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ, ਕੇਜਰੀਵਾਲ, CM ਮਾਨ ਸਣੇ ਇਨ੍ਹਾਂ ਨੇਤਾਵਾਂ ਦੇ ਨਾਂ ਸ਼ਾਮਲ
ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਚੌਕਸੀ ਰੱਖ ਕੇ ਕਾਰ ਦੀ ਚੈਕਿੰਗ ਕੀਤੀ ਤਾਂ ਕਾਰ ਵਿੱਚ ਸਵਾਰ ਤਿੰਨ ਦੋਸ਼ੀ ਗੁਰਚਰਨ ਸਿੰਘ, ਗੁਰਜੰਟ ਸਿੰਘ, ਸੰਦੀਪ ਸਿੰਘ ਨੂੰ ਕਾਬੂ ਕਰ ਲਿਆ ਗਿਆ। ਇਨ੍ਹਾਂ ਦੇ ਕਬਜ਼ੇ ‘ਚੋਂ 1 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਤਿੰਨਾਂ ਖ਼ਿਲਾਫ਼ ਧਾਰਾ 21..61..85 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: