ਅਮਰੀਕਾ ‘ਚ ਕਰੀਬ ਦੋ ਹਫਤੇ ਪਹਿਲੇ ਅਜਨਾਲਾ ਦੇ ਨੇੜਲੇ ਪਿੰਡ ਇਬਰਾਹਿਮਪੁਰ ਦੇ ਇੱਕ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਭਾਜਪਾ ਤੋਂ ਅੰਮ੍ਰਿਤਸਰ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਮਦਦ ਦੀ ਗੁਹਾਰ ਲਗਾਈ ਸੀ ਤਾਂ ਜੋ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ ਤੇ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇ।
ਮ੍ਰਿਤਕ ਦੇ ਪਰਿਵਾਰ ਲਈ ਮਸੀਹਾ ਬਣੇ ਤਰਨਜੀਤ ਸਿੰਘ ਸਮੁੰਦਰੀ ਦੇ ਅਥੱਕ ਯਤਨਾਂ ਸਦਕਾ ਕਰੀਬ ਦੋ ਹਫਤਿਆਂ ਬਾਅਦ ਮ੍ਰਿਤਕ ਦੀ ਲਾਸ਼ ਆਪਣੇ ਘਰ ਪਹੁੰਚੀ ਜਿਥੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਨੌਜਵਾਨ ਦਾ ਸੰਸਕਾਰ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ‘ਚ BJP ਨੂੰ ਵੱਡਾ ਝਟਕਾ, ਰਵੀਪ੍ਰੀਤ ਸਿੰਘ ਸਿੱਧੂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਜਾਨ ਚਲੀ ਗਈ। ਉਹਨਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਵੱਲੋਂ ਕਰਜ਼ਾ ਚੁੱਕ ਕੇ ਉਸ ਨੂੰ ਵਿਦੇਸ਼ ਭੇਜਿਆ ਗਿਆ ਸੀ ਤੇ ਹੁਣ ਉਹ ਪਰਿਵਾਰ ਦੀ ਹਰ ਸੰਭਵ ਮਦਦ ਕਰਨਗੇ ਤਾਂ ਜੋ ਉਹ ਉਸਦੇ ਵੱਡੇ ਭਰਾ ਦੇ ਸਿਰ ਤੇ ਆਈ ਕਰਜ਼ੇ ਦੀ ਪੰਡ ਨੂੰ ਥੋੜਾ ਹੌਲਾ ਕਰ ਸਕਣ। ਇਸ ਮੌਕੇ ਮ੍ਰਿਤਕ ਦੇ ਭਰਾ ਨੇ ਲਾਸ਼ ਨੂੰ ਭਾਰਤ ਵਾਪਸ ਮੰਗਾਉਣ ਵਿੱਚ ਮਦਦ ਕਰਨ ਦੇ ਲਈ ਤਰਜੀਤ ਸਿੰਘ ਸਮੁੰਦਰੀ ਦਾ ਦਿਲੋਂ ਧੰਨਵਾਦ ਕੀਤਾ।
ਵੀਡੀਓ ਲਈ ਕਲਿੱਕ ਕਰੋ -: