ਹੁਸ਼ਿਆਰਪੁਰ ਦੇ ਦਸੂਹਾ ਤਲਵਾੜਾ ਮੁੱਖ ਮਾਰਗ ‘ਤੇ ਪਰਾਲੀ ਨਾਲ ਭਰੀ ਓਵਰਲੋਡ ਟ੍ਰੈਕਟਰ ਟਰਾਲੀ ਅਤੇ ਸਵਿਫਟ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋਈ। ਇਸ ਕਾਰਨ ਗੱਡੀ ‘ਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਦਸੂਹਾ ਤਲਵਾੜਾ ਮੁੱਖ ਸੜਕ ’ਤੇ ਪਿੰਡ ਨੰਗਲ ਬਿਹਾਲਾਂ ਨੇੜੇ ਓਵਰਲੋਡ ਟਰਾਲੀਆਂ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ ਹੈ।
ਜਾਣਕਾਰੀ ਅਨੁਸਾਰ ਬੀਤੀ ਰਾਤ 10 ਵਜੇ ਦੇ ਕਰੀਬ ਹਾਜੀਪੁਰ ਵੱਲੋਂ ਆ ਰਹੀ ਸਵਿਫਟ ਕਾਰ ਅਤੇ ਦਸੂਹਾ ਵੱਲੋਂ ਆ ਰਹੀ ਇੱਕ ਓਵਰਲੋਡ ਟਰਾਲੀ ਵਿਚਕਾਰ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਟੁੱਟ ਗਈ ਅਤੇ ਡਰਾਈਵਰ ਕਾਰ ਵਿੱਚ ਬੁਰੀ ਤਰ੍ਹਾਂ ਫਸ ਗਿਆ, ਜਿਸ ਨੂੰ ਸਥਾਨਕ ਲੋਕਾਂ ਨੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ। ਕਾਰ ਵਿੱਚ ਕੁੱਲ 2 ਲੋਕ ਸਵਾਰ ਸਨ। ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਨ.ਸ਼ੇ ਦਾ ਆਦੀ Ex.ਥਾਣੇਦਾਰ ਦੇ ਪੁੱਤਰ ਨੇ ਖੋਹਿਆ ਡਾਕਟਰਨੀ ਦਾ ਪਰਸ, ਲੋਕਾਂ ਨੇ ਫੜ ਕੇ ਕੀਤੀ ਛਿੱ.ਤਰ ਪਰੇਡ
ਮ੍ਰਿਤਕ ਦੀ ਪਛਾਣ 75 ਸਾਲਾ ਭੁਪਿੰਦਰ ਸਿੰਘ ਵਾਸੀ ਪਿੰਡ ਮਾਨਗੜ੍ਹ ਵਜੋਂ ਹੋਈ ਹੈ ਅਤੇ ਦੂਜਾ ਗੰਭੀਰ ਜ਼ਖ਼ਮੀ ਕਮਲਜੀਤ ਸਿੰਘ ਹੈ। ਦੋਵੇਂ ਵਿਅਕਤੀ ਸਕੇ ਭਰਾ ਹਨ ਅਤੇ ਦਵਾਈ ਲੈਣ ਲਈ ਹਾਜੀਪੁਰ ਵੱਲ ਨਿਕਲੇ ਸਨ, ਜਦੋਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਓਵਰਲੋਡ ਟਰਾਲੀਆਂ ‘ਤੇ ਜਲਦ ਤੋਂ ਜਲਦ ਸ਼ਿਕੰਜਾ ਕੱਸਿਆ ਜਾਵੇ ਨਹੀਂ ਤਾਂ ਭਵਿੱਖ ‘ਚ ਇਨ੍ਹਾਂ ਕਾਰਨ ਕਿਸੇ ਹੋਰ ਦੀ ਕੀਮਤੀ ਜਾਨ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: