ਬਹੁਜਨ ਸਮਾਜ ਪਾਰਟੀ ਨੇ ਹੁਸ਼ਿਆਰਪੁਰ ਲੋਕ ਸਭਾ ਚੋਣਾਂ ਲਈ ਆਪਣੇ ਨਵੇਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਪੁਰਾਣੇ ਆਗੂ ਤੇ ਸਾਬਕਾ ਜਨਰਲ ਸਕੱਤਰ ਤੇ ਦੋ ਵਾਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਕੁਮਾਰ ਨੂੰ ਟਿਕਟ ਦੇ ਕੇ ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ।
ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਹੀ ਪਾਰਟੀ ਉਮੀਦਵਾਰ ਰਾਕੇਸ਼ ਸੁਮਨ ਨੇ ਟਿਕਟ ਵਾਪਸ ਕਰ ਦਿੱਤੀ ਸੀ ਅਤੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਰਣਜੀਤ ਕੁਮਾਰ ਨੂੰ ਟਿਕਟ ਦਿੱਤੀ ਗਈ ਹੈ।
ਇਹ ਖ਼ਬਰ ਜਿਉਂ ਹੀ ਸ਼ਹਿਰ ਵਿੱਚ ਪੁੱਜੀ ਤਾਂ ਰਣਜੀਤ ਕੁਮਾਰ ਦੇ ਨਾਲ-ਨਾਲ ਵਕੀਲ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਟਿਕਟ ਦਾ ਐਲਾਨ ਹੁੰਦਿਆਂ ਹੀ ਰਣਜੀਤ ਕੁਮਾਰ ਨੂੰ ਵਧਾਈ ਦੇਣ ਵਾਲਿਆਂ ਦਾ ਦੌਰ ਸ਼ੁਰੂ ਹੋ ਗਿਆ।
ਤੁਹਾਨੂੰ ਦੱਸ ਦੇਈਏ ਕਿ ਰਣਜੀਤ ਕੁਮਾਰ ਬਹੁਜਨ ਸਮਾਜ ਪਾਰਟੀ ਦੇ ਸਭ ਤੋਂ ਪੁਰਾਣੇ ਵਰਕਰ ਵਜੋਂ ਕੰਮ ਕਰਦੇ ਰਹੇ ਹਨ। ਉਹ 1996 ਵਿੱਚ ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣ ਲੜਨ ਵਾਲੇ ਬਹੁਜਨ ਸਮਾਜ ਪਾਰਟੀ ਦੇ ਸੁਪਰੀਮੋ ਕਾਂਸ਼ੀ ਰਾਮ ਦੇ ਸਮੇਂ ਤੋਂ ਹੀ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਲਗਾਤਾਰ ਮਿਹਨਤ ਕਰਦੇ ਆ ਰਹੇ ਹਨ। ਜਿਸ ਕਾਰਨ ਪਾਰਟੀ ਨੇ ਉਨ੍ਹਾਂ ਨੂੰ ਸਮੇਂ-ਸਮੇਂ ‘ਤੇ ਵੱਖ-ਵੱਖ ਅਹੁਦਿਆਂ ‘ਤੇ ਨਿਯੁਕਤ ਕੀਤਾ ਹੈ।
ਇਹ ਵੀ ਪੜ੍ਹੋ : ਨਾਮਜ਼ਦਗੀ ਭਰਨ ਲਈ ਰਵਨੀਤ ਬਿੱਟੂ ਨੂੰ ਗਹਿਣੇ ਰੱਖਣੀ ਪਈ ਆਪਣੀ ਜੱਦੀ ਜ਼ਮੀਨ! ਜਾਣੋ ਮਾਮਲਾ
ਪਾਰਟੀ ਨੇ ਦੇਰ ਸ਼ਾਮ ਟਿਕਟਾਂ ਦਾ ਐਲਾਨ ਕਰ ਦਿੱਤਾ ਹੈ। ਪਰ ਜਿਵੇਂ ਹੀ ਉਕਤ ਖਬਰ ਵਕੀਲ ਭਾਈਚਾਰੇ ਵਿਚ ਫੈਲੀ ਤਾਂ ਵਕੀਲਾਂ ਨੇ ਇਕ ਦੂਜੇ ਨੂੰ ਫੋਨ ‘ਤੇ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਰਣਜੀਤ ਕੁਮਾਰ ਨੂੰ ਟਿਕਟ ਮਿਲਣ ਨਾਲ ਮੁਕਾਬਲਾ ਦਿਲਚਸਪ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: