ਪੰਜਾਬ ਵਿੱਚ ਅੱਤ ਗਰਮੀ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ । ਅੱਤ ਦੀ ਗਰਮੀ ਪੈਣ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ । ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ । ਦਰਅਸਲ, ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ 12 ਮਈ ਯਾਨੀ ਕਿ ਐਤਵਾਰ ਤੋਂ ਮੰਗਲਵਾਰ ਤੱਕ ਕਈ ਥਾਵਾਂ ‘ਤੇ ਤੇਜ਼ ਹਨੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਵੀ ਜਤਾਈ ਗਈ ਹੈ।
ਉੱਥੇ ਹੀ ਮੌਸਮ ਵਿਭਾਗ ਵੱਲੋਂ ਕਿਸਾਨਾਂ ਲਈ ਵੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ । ਐਡਵਾਈਜ਼ਰੀ ਮੁਤਾਬਕ ਕਿਸਾਨਾਂ ਨੂੰ ਫ਼ਸਲਾਂ ਦੀ ਵਾਢੀ ਨੂੰ ਸੁਰੱਖਿਅਤ ਥਾਵਾਂ ‘ਤੇ ਰੱਖਣ, ਬਰਸਾਤ ਦੌਰਾਨ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਦਰੱਖਤਾਂ ਹੇਠ ਸ਼ਰਨ ਨਾ ਲੈਣ ਦੀ ਗੱਲ ਵੀ ਕਹੀ ਗਈ ਹੈ।
ਇਹ ਵੀ ਪੜ੍ਹੋ: ਬੇਕਾਬੂ ਗੱ*ਡੀ ਨੇ ਉੱਡਾ ਕੇ ਮਾ/ਰੀ ਸੈਰ ਕਰਦੀ ਮਹਿਲਾ, 2 ਭਰਾ ਪਹਿਲਾਂ ਹੀ ਤੁਰ ਗਏ ਸੀ ਜਹਾਨੋਂ
ਦੱਸ ਦੇਈਏ ਕਿ ਦੇਸ਼ ਦੇ ਬਾਕੀ ਰਾਜਾਂ ਦੇ ਨਾਲ-ਨਾਲ ਪੰਜਾਬ ਵਿੱਚ ਅੱਤ ਦੀ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ। ਜਿਸ ਕਾਰਨ ਸੂਬੇ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 5.1 ਡਿਗਰੀ ਵੱਧ ਗਿਆ ਹੈ । ਸ਼ੁੱਕਰਵਾਰ ਨੂੰ ਸੂਬੇ ਦੇ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ । ਦਿਨ ਵੇਲੇ ਖੁਸ਼ਕ ਮੌਸਮ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 0.9 ਡਿਗਰੀ ਦਾ ਵਾਧਾ ਹੋਇਆ। ਇਸ ਦੌਰਾਨ ਫਰੀਦਕੋਟ ਵਿੱਚ ਸਭ ਤੋਂ ਵੱਧ ਪਾਰਾ 41.5 ਡਿਗਰੀ ਦਰਜ ਕੀਤਾ ਗਿਆ । ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 28.4 ਡਿਗਰੀ, ਲੁਧਿਆਣਾ ਵਿੱਚ 27.3 ਡਿਗਰੀ, ਪਟਿਆਲਾ ਵਿੱਚ 26.8 ਡਿਗਰੀ, ਬਠਿੰਡਾ ਵਿੱਚ 26.0 ਡਿਗਰੀ, ਪਠਾਨਕੋਟ ਦਾ 26.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।
ਵੀਡੀਓ ਲਈ ਕਲਿੱਕ ਕਰੋ -: