ਸਰਹਿੰਦ-ਪਟਿਆਲਾ ਰੋਡ ’ਤੇ ਪਿੰਡ ਨੌਲੱਖਾ ਨੇੜੇ ਇੱਕ ਐਸਯੂਵੀ ਅਤੇ ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਵਿੱਚ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ‘ਚ ਕੁੱਲ 7 ਲੋਕ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਦਲਵਾਰਾ ਸਿੰਘ ਅਤੇ ਉਸ ਦੀ ਪਤਨੀ ਸੁਨੀਤਾ ਦੇਵੀ ਵਾਸੀ ਪਿੰਡ ਅੰਬਚਾਪਾ ਵਜੋਂ ਹੋਈ ਹੈ। ਉਹ ਵਿਆਹ ਦੀ ਪਾਰਟੀ ‘ਚ ਸ਼ਾਮਲ ਹੋਣ ਜਾ ਰਹੇ ਸਨ ਕਿ ਇਹ ਹਾਦਸਾ ਵਾਪਰ ਗਿਆ।
ਮੂਲੇਪੁਰ ਥਾਣੇ ਦੇ ਐਸਐਚਓ ਬਲਬੀਰ ਸਿੰਘ ਨੇ ਦੱਸਿਆ ਕਿ 12 ਮਈ ਰਾਤ ਦੀ ਹੈ, ਇੱਕ ਤੇਜ਼ ਰਫ਼ਤਾਰ ਕੈਂਟਰ ਦੀ ਇੱਕ ਐਸਯੂਵੀ ਨਾਲ ਟੱਕਰ ਹੋ ਗਈ। ਜਿਸ ਵਿਚ ਇੱਕ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖ਼ਮੀ ਹੋ ਗਏ। ਟੱਕਰ ਇੰਨੀ ਭਿਆਨਕ ਸੀ ਕੀ ਕਾਰ ਦੇ ਪਰਖੱਚੇ ਉੱਡ ਗਏ।
ਜ਼ਖ਼ਮੀਆਂ ਵਿਚ ਡਰਾਈਵਰ ਬਹਾਦਰ ਸਿੰਘ ਸਣੇ ਸੱਤ ਪਰਿਵਾਰ ਦੇ ਮੈਂਬਰ ਸਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਪਟਿਆਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਉਨ੍ਹਾਂ ਦੱਸਿਆ ਕਿ ਜ਼ਖਮੀ ਦੋ ਔਰਤਾਂ ਹਰਵਿੰਦਰ ਕੌਰ ਅਤੇ ਗੁਰਮੀਤ ਕੌਰ ਦੀ ਹਾਲਤ ਗੰਭੀਰ ਹੈ, ਇਸ ਲਈ ਉਨ੍ਹਾਂ ਨੂੰ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਗਿਆ ਹੈ।
ਐਸਐਚਓ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਮੂਲੇਪੁਰ ਪੁਲਿਸ ਅਤੇ ਐਸਐਸਐਫ ਮੌਕੇ ’ਤੇ ਪਹੁੰਚ ਗਏ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਉਨ੍ਹਾਂ ਕਿਹਾ ਕਿ ਹਾਦਸਾ ਭਿਆਨਕ ਬਹੁਤ ਭਿਆਨਕ ਸੀ, ਇਹ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਸਾਰੇ ਉਸ ਵਿੱਚ ਫਸ ਗਏ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਬੜੀ ਮਿਹਨਤ ਨਾਲ ਬਾਹਰ ਕੱਢਣਾ ਗਿਆ, ਹਾਲਾਂਕਿ, ਜਦੋਂ ਤੱਕ ਪੁਲਿਸ ਨੇ ਸਾਰਿਆਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ, ਦਲਵਾਰਾ ਸਿੰਘ ਅਤੇ ਉਸਦੀ ਪਤਨੀ ਸੁਨੀਤਾ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਕੈਂਟਰ ਡਰਾਈਵਰ ਕੈਂਟਰ ਨੂੰ ਪਿੱਛੇ ਛੱਡ ਕੇ ਭੱਜ ਚੁੱਕਾ ਸੀ।
ਇਹ ਵੀ ਪੜ੍ਹੋ : ਗੋਲਡ ਖਰੀਦਦਾਰਾਂ ਲਈ ਰਾਹਤ ਭਰੀ ਖ਼ਬਰ, ਸਸਤਾ ਹੋਇਆ ਸੋਨਾ, ਜਾਣੋ ਕਿੰਨਾ ਘਟਿਆ ਰੇਟ
ਐਸਐਚਓ ਬਲਬੀਰ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ 12 ਮਈ ਨੂੰ ਉਸ ਦੇ ਲੜਕੇ ਮਨਦੀਪ ਸਿੰਘ ਦਾ ਦਿਨੇ ਵਿਆਹ ਸੀ ਅਤੇ ਰਾਤ ਨੂੰ ਪਿੰਡ ਨਲੀਨਾ ਦੇ ਇੱਕ ਪੈਲੇਸ ਵਿੱਚ ਵਿਆਹ ਦੀ ਪਾਰਟੀ ਰੱਖੀ ਹੋਈ ਸੀ। ਉਸ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰਾਂ ਨਾਲ ਕਾਰ ‘ਚ ਸਵਾਰ ਹੋ ਕੇ ਪੈਲੇਸ ਜਾ ਰਿਹਾ ਸੀ ਅਤੇ ਕੁਝ ਹੋਰ ਰਿਸ਼ਤੇਦਾਰ ਵੀ ਐੱਸ.ਯੂ.ਵੀ. ਵਿਚ ਸਵਾਰ ਸਨ। ਰਾਤ 8 ਵਜੇ ਦੇ ਕਰੀਬ ਜਦੋਂ ਐਸ.ਯੂ.ਵੀ ਦੇ ਡਰਾਈਵਰ ਨੇ ਆਪਣੀ ਕਾਰ ਮੇਨ ਰੋਡ ਤੋਂ ਨਲੀਨਾ ਪਿੰਡ ਰੋਡ ਵੱਲ ਮੋੜ ਲਈ ਤਾਂ ਸਰਹਿੰਦ ਵਾਲੇ ਪਾਸੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਕੈਂਟਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਕੁਝ ਦੂਰੀ ਤੱਕ ਘਸੀਟ ਕੇ ਲੈ ਗਿਆ। ਉਸ ਨੇ ਦੱਸਿਆ ਕਿ ਉਸ ਦੇ ਦੋ ਰਿਸ਼ਤੇਦਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬਾਕੀ ਜ਼ਖਮੀ ਹੋ ਗਏ।
ਐਸਐਚਓ ਨੇ ਦੱਸਿਆ ਕਿ ਪੁਲਿਸ ਨੇ ਟਰੱਕ ਦੇ ਮਾਲਕ ਦਾ ਪਤਾ ਲਗਾ ਲਿਆ ਹੈ ਅਤੇ ਲਾਪਤਾ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: