ਲੋਕ ਸਭਾ ਚੋਣਾਂ ਨੂੰ ਕੁਝ ਹੀ ਦਿਨ ਬਚੇ ਹਨ। ਅਜਿਹੇ ਵਿਚ ਉਮੀਦਵਾਰਾਂ ਆਪਣੇ-ਆਪਣੇ ਇਲਾਕਿਆਂ ਵਿਚ ਚੋਣ ਪ੍ਰਚਾਰ ਕਰ ਰਹੇ ਹਨ ਪਰ ਉਨ੍ਹਾਂ ਨੂੰ ਕੁਝ ਜਥੇਬੰਦੀਆਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਉਹ ਚੋਣ ਪ੍ਰਚਾਰ ਕਰਨ ਵਿਚ ਦਿੱਕਤ ਆ ਰਹੀ ਹੈ। ਹਰਿਆਣਾ ਵਿਚ ਉਮੀਦਵਾਰਾਂ ਦੇ ਵਿਰੋਧ ਨੂੰ ਲੈ ਕੇ ਸਖਤੀ ਵਰਤੀ ਗਈ ਹੈ।
ਹਰਿਆਣਾ ਵਿਚ ਇਸ ਨੂੰ ਲੈ ਕੇ ਉਮੀਦਵਾਰਾਂ ਨੂੰ PSO ਨਿਯੁਕਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਰਾਜ ਚੋਣ ਕਮਿਸ਼ਨ ਵੱਲੋਂ ਇਹ ਐਕਸ਼ਨ ਲਿਆ ਗਿਆ ਹੈ। ਇਸ ਉਤੇ ਵੱਡੀ ਕਾਰਵਾਈ ਕਰਦਿਆਂ ਹੋਇਆ ਜਿਹੜੇ ਉਮੀਦਵਾਰਾਂ ‘ਤੇ ਹਮਲੇ ਹੋਏ ਸਨ, ਉਨ੍ਹਾਂ ਲਈ ਇਹ ਵੱਡਾ ਐਕਸ਼ਨ ਲਿਆ ਗਿਆ ਹੈ। ਉਮੀਦਵਾਰਾਂ ‘ਤੇ ਹਮਲੇ ਦੀ ਰਿਪੋਰਟ ਉਸ ਨੂੰ ਤਲਬ ਕੀਤਾ। MP ਉਮੀਦਵਾਰ ਜਦੋਂ ਚੋਣ ਪ੍ਰਚਾਰ ਕਰਨ ਜਾਂਦੇ ਸਨ ਤਾਂ ਕੁਝ ਲੋਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਸੀ ਤੇ ਇਸ ਤਹਿਤ ਉਸ ਦੌਰਾਨ ਉਨ੍ਹਾਂ ‘ਤੇ ਹਮਲੇ ਦੀ ਸ਼ੰਕਾ ਵੀ ਜਤਾਈ ਗਈ ਸੀ। ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ।