ਗੁਜਰਾਤ ਸੈਕੰਡਰੀ ਤੇ ਹਾਇਰ ਸੈਕੰਡਰੀ ਸਿੱਖਿਆ ਬੋਰਡ ਨੇ ਬੀਤੀ 11 ਮਈ ਨੂੰ ਕਲਾਸ 10ਵੀਂ ਦੀ ਪ੍ਰੀਖਿਆ ਦਾ ਰਿਜ਼ਲਟ ਜਾਰੀ ਕੀਤਾ ਸੀ। ਇਸ ਪ੍ਰੀਖਿਆ ਵਿਚ ਕਈ ਵਿਦਿਆਰਥੀਆਂ ਨੇ ਟੌਪ ਕੀਤਾ।ਟੌਪ ਕਰਨ ਵਾਲੇ ਵਿਦਿਆਰਥੀਆਂ ਆਪਣੀ ਅੱਗੇ ਦੀ ਪੜ੍ਹਾਈ ਨੂੰ ਲੈ ਕੇ ਕਾਫੀ ਖੁਸ਼ ਸਨ। ਇਨ੍ਹਾਂ ਵਿਚੋਂ ਕਈ ਵਿਦਿਆਰਥੀ ਡਾਕਟਰ, ਇੰਜੀਨੀਅਰ, ਆਈਏਐੱਸ ਤੇ ਆਈਪੀਐੱਸ ਬਣਨ ਦਾ ਸੁਪਨਾ ਦੇਖ ਰਹੇ ਸਨ। ਇਸੇ ਸੁਪਨਾ ਨੂੰ ਪੂਰਾ ਕਰਨ ਲਈ ਵਿਦਿਆਰਥੀ ਦਾਖਲਾ ਲੈਣ ਕੇ ਅੱਗੇ ਦੀ ਪੜ੍ਹਾਈ ਵੱਲ ਵਧ ਚੁੱਕੇ ਸਨ। ਗੁਜਰਾਤ ਬੋਰਡ ਦੀ 10ਵੀਂ ਦੀ ਪ੍ਰੀਖਿਆ ਵਿਚ ਟੌਪ ਕਰਨ ਵਾਲੀ ਇਕ ਵਿਦਿਆਰਥਣ ਰਿਜ਼ਲਟ ਤੋਂ ਬਾਅਦ ਸਿਰਫ 4 ਦਿਨ ਤੱਕ ਹੀ ਜੀਵਤ ਰਹਿ ਸਕੇ।
ਮ੍ਰਿਤਕ ਵਿਦਿਆਰਥਣ ਦੀ ਪਛਾਣ ਹੀਰ ਵਜੋਂ ਹੋਈ ਹੈ। ਉਸ ਨੇ 10ਵੀਂ ਜਮਾਤ ‘ਚ 99.70% ਅੰਕ ਹਾਸਿਲ ਕੀਤੇ ਸਨ ਪਰ ਰਿਜ਼ਲਟ ਜਾਰੀ ਹੋਣ ਦੇ ਠੀਕ 4 ਦਿਨ ਬਾਅਦ ਯਾਨੀ 15 ਮਈ ਨੂੰ ਹੀਰ ਘੇਟੀਆ ਦੀ ਮੌਤ ਹੋ ਗਈ। ਘਟਨਾ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।
10ਵੀਂ ਦੀਆਂ ਟੌਪਰਸ ਵਿਚ ਸ਼ਾਮ ਹੀਰ ਦਾ ਬ੍ਰੇਨ ਹੈਮਰੇਜ ਹੋਇਆ ਸੀ ਤੇ ਇਕ ਮਹੀਨੇ ਪਹਿਲਾਂ ਹੀ ਰਾਜਕੋਟ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਉਸ ਦਾ ਆਪ੍ਰੇਸ਼ਨ ਹੋਇਆ ਸੀ। ਆਪ੍ਰੇਸ਼ਨ ਦੇ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ ਤੇ ਉਹ ਘਰ ਚਲੀ ਗਈ। ਇਸ ਦੇ ਲਗਭਗ ਇਕ ਹਫਤੇ ਬਾਅਦ ਉਸ ਨੂੰ ਫਿਰ ਤੋਂ ਸਾਹ ਲੈਣ ਵਿਚ ਮੁਸ਼ਕਲ ਆਉਣ ਲੱਗੀ। ਉਸ ਨੂੰ ਆਈਸੀਯੂ ਵਿਚ ਭਰਤੀ ਕਰਾਇਆ ਗਿਆ।
ਇਹ ਵੀ ਪੜ੍ਹੋ : ਸੁਨੀਲ ਜਾਖੜ ਨੇ UP ਦੇ CM ਯੋਗੀ ਨੂੰ ਲਿਖੀ ਚਿੱਠੀ, ਚੋਣ ਪ੍ਰਚਾਰ ਪੰਜਾਬ ਆਉਣ ਦਾ ਦਿੱਤਾ ਸੱਦਾ
MRI ਰਿਪੋਰਟ ਤੋਂ ਪਤਾ ਲੱਗਾ ਕਿ ਹੀਰ ਦੇ ਦਿਮਾਗ ਨੇ ਲਗਭਗ 90 ਫੀਸਦੀ ਕੰਮ ਕਰਨਾ ਬੰਦ ਕਰ ਦਿੱਤਾ ਸੀ। ਫਿਰ ਦਿਲ ਨੇ ਵੀ ਕੰਮ ਕਰਨਾ ਬੰਦ ਕਰ ਦਿੱਤਾ ਸੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੌਤ ਦੇ ਬਾਅਦ ਪਰਿਵਾਰ ਨੇ ਉਸਦਾ ਸਰੀਰ ਤੇ ਅੱਖਾਂ ਦਾਨ ਕਰਕੇ ਮਿਸਾਲ ਪੇਸ਼ ਕੀਤੀ ਹੈ। ਉਸ ਦੇ ਪਿਤਾ ਨੇ ਕਿਹਾ ਕਿ ਹੀਰ ਡਾਕਟਰ ਬਣਨਾ ਚਾਹੁੰਦੀ ਸੀ ਪਰ ਅਸੀਂ ਉਸ ਦਾ ਸਰੀਰ ਦਾਨ ਕਰ ਦਿੱਤਾ ਕਿਉਂਕਿ ਭਾਵੇਂ ਉਹ ਡਾਕਟਰ ਨਹੀਂ ਬਣ ਸਕੀ ਪਰ ਦੂਜਿਆਂ ਦੀ ਜਾਨ ਬਚਾਉਣ ਵਿਚ ਮਦਦ ਕਰ ਸਕੇਗੀ।
ਵੀਡੀਓ ਲਈ ਕਲਿੱਕ ਕਰੋ -: