ਹਰਿਆਣਾ ਵਿੱਚ ਕੜਾਕੇ ਦੀ ਗਰਮੀ ਸ਼ੁਰੂ ਹੋ ਗਈ ਹੈ। 24 ਘੰਟਿਆਂ ‘ਚ ਸੀਜ਼ਨ ‘ਚ ਪਹਿਲੀ ਵਾਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਪੂਰੇ ਸੂਬੇ ਵਿੱਚ ਹੀਟ ਵੇਵ (ਲੂ) ਦਾ ਆਰੈਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ 6 ਘੰਟੇ ਘਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਸੂਬੇ ਵਿੱਚ 21 ਮਈ ਤੱਕ ਹੀਟ ਵੇਵ ਦੀ ਸਥਿਤੀ ਬਣੀ ਰਹੇਗੀ।
ਦੂਜੇ ਪਾਸੇ ਹਰਿਆਣਾ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਮੇਂ ਵਿੱਚ ਇਹ ਤਬਦੀਲੀ ਕੱਲ੍ਹ ਯਾਨੀ ਕਿ 18 ਮਈ ਤੋਂ 31 ਮਈ ਤੱਕ ਲਾਗੂ ਰਹੇਗੀ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੂਬੇ ਵਿੱਚ ਸਿੰਗਲ ਸ਼ਿਫਟ ਸਕੂਲ ਇੱਕ ਘੰਟਾ ਪਹਿਲਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹਣਗੇ। ਪਹਿਲਾਂ ਇਸ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਸੀ।
ਇਹ ਵੀ ਪੜ੍ਹੋ : ਇੰਟਰਨੈਸ਼ਨਲ ਸ਼ੂਟਿੰਗ ਖਿਡਾਰੀ ਸਿਫਤ ਕੌਰ ਸਮਰਾ ਦੀ ਪੈਰਿਸ ਓਲੰਪਿਕ ਲਈ ਚੋਣ, ਖੇਡ ਪ੍ਰੇਮੀਆਂ ‘ਚ ਖੁਸ਼ੀ
ਡਬਲ ਸ਼ਿਫਟਾਂ ਵਾਲੇ ਸਕੂਲਾਂ ਲਈ ਪਹਿਲੀ ਸ਼ਿਫਟ ਸਵੇਰੇ 7 ਤੋਂ 11.30 ਵਜੇ ਤੱਕ ਅਤੇ ਦੂਜੀ ਸ਼ਿਫਟ 11.45 ਤੋਂ ਸ਼ਾਮ 4.15 ਵਜੇ ਤੱਕ ਖੁੱਲੇਗੀ। ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਪੰਜਾਬ ‘ਚ ਵੀ ਗਰਮੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਵੀ ਤਾਪਮਾਨ 42 ਤੋਂ 44 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਮੰਗਲਵਾਰ ਤੱਕ ਇਸ ਦੇ 45 ਨੂੰ ਪਾਰ ਕਰਨ ਦੀ ਉਮੀਦ ਹੈ। ਦੂਜੇ ਪਾਸੇ ਹਿਮਾਚਲ ‘ਚ ਮੌਸਮ ਵਿਗੜਨ ਦੀ ਸੰਭਾਵਨਾ ਹੈ। ਇਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਵੀ 20 ਤੱਕ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ ਹਰਿਆਣਾ ‘ਚ 31 ਮਈ ਤੱਕ ਹੀਟ ਵੇਵ ਆਪਣੇ ਸਿਖਰ ‘ਤੇ ਰਹਿ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: