ਪੰਜਾਬੀ ਸੂਫੀ ਗਾਇਕ ਅਤੇ ਫਰੀਦਕੋਟ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਲੈ ਕੇ ਕੁਝ ਦਿਨ ਪਹਿਲਾਂ ਦਿੱਤੇ ਵਿਵਾਦਿਤ ਬਿਆਨ ਦਾ ਮਾਮਲਾ ਹੁਣ ਚੋਣ ਕਮਿਸ਼ਨ ਕੋਲ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਗਈ ਹੈ। ‘ਆਪ’ ਵੱਲੋਂ ਕਿਸਾਨਾਂ ਬਾਰੇ ਦਿੱਤੇ ਬਿਆਨ ਦੀ ਵੀਡੀਓ ਵੀ ਕਮਿਸ਼ਨ ਨੂੰ ਭੇਜੀ ਗਈ ਹੈ। ਇਸ ਮਾਮਲੇ ਵਿੱਚ ਬਣਦੀ ਕਾਰਵਾਈ ਦੀ ਮੰਗ ਵੀ ਕੀਤੀ।
‘ਆਪ’ ਵੱਲੋਂ ਦਿੱਤੀ ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਵਾਇਰਲ ਹੋਈ ਵੀਡੀਓ ‘ਚ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਕਿਸਾਨਾਂ ਨੂੰ ਗਾਲ੍ਹਾਂ ਕੱਢ ਰਹੇ ਹਨ ਅਤੇ ਧਮਕੀਆਂ ਦੇ ਰਹੇ ਹਨ। ਨਾਲ ਹੀ ਉਹ ਨਫ਼ਰਤ ਭਰੀ ਭਾਸ਼ਾ ਦੀ ਵਰਤੋਂ ਕਰ ਰਹੇ ਹਨ। ਅਜਿਹਾ ਕਰਕੇ ਉਹ ਨਾ ਸਿਰਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ, ਸਗੋਂ ਉਨ੍ਹਾਂ ਖ਼ਿਲਾਫ਼ ਅਪਰਾਧਿਕ ਕੇਸ ਵੀ ਬਣਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਇਸ ਤਰ੍ਹਾਂ ਦੇ ਵਤੀਰੇ ਨਾਲ ਸੂਬੇ ਦਾ ਮਾਹੌਲ ਖਰਾਬ ਹੋਣ ਦੀ ਸੰਭਾਵਨਾ ਹੈ। ਉਹ ਜਨਤਕ ਅਹੁਦੇ ਲਈ ਚੋਣ ਲੜ ਰਿਹਾ ਹੈ। ਪਰ ਉਨ੍ਹਾਂ ਦਾ ਇਸ ਤਰ੍ਹਾਂ ਦਾ ਵਿਵਹਾਰ ਗਲਤ ਹੈ।
ਇਹ ਮਾਮਲਾ 16 ਮਈ ਦਾ ਹੈ। ਵਾਇਰਲ ਵੀਡੀਓ ਵਿੱਚ ਉਹ ਕਹਿ ਰਹੇ ਹਨ ਕਿ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੇ ਨਾਂ ਨੋਟ ਕਰ ਲਓ। ਦੋ ਤਰੀਕ ਤੋਂ ਬਾਅਦ ਇਨ੍ਹਾਂ ਨੂੰ ਵੇਖਾਂਗਾ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਕਿਸਾਨ ਭੜਕ ਗਏ ਤੇ ਮਾਮਲਾ ਤੂਲ ਫੜ ਗਿਆ।
ਇਹ ਵੀ ਪੜ੍ਹੋ : ਬੱਸ ਹਾਦ/ਸਾ, ਹੁਸ਼ਿਆਰਪੁਰ ਦੇ ਗੌਤਮ ਨੇ ਆਪਣੀ ਜਾ/ਨ ਦੇ ਕੇ 12 ਤੀਰਥ ਯਾਤਰੀ ਬਚਾਏ, ਪਤਨੀ ਗਰਭਵਤੀ
ਹੰਸਰਾਜ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀ ਕਿਸਾਨ ਨਹੀਂ ਸਗੋਂ ਕੁਝ ਜਥੇਬੰਦੀਆਂ ਹਨ। ਮੈਂ ਤਾਂ ਕਿਹਾ, ਜੋ ਮਰਜ਼ੀ ਕਹੋ ਪਰ ਮੇਰੇ ਮਾਤਾ-ਪਿਤਾ ਅਤੇ ਬੱਚਿਆਂ ਨੂੰ ਕੁਝ ਨਾ ਕਹੋ। ਮੇਰੇ ਪੁੱਤਰ ਨੂੰ 500 ਲੋਕਾਂ ਨੇ ਘੇਰ ਲਿਆ ਸੀ। ਹੰਸ ਨੇ ਕਿਹਾ ਕਿ ਜਦੋਂ ਉਹ ਚੋਣਾਂ ਜਿੱਤਣਗੇ ਤਾਂ ਉਹ ਇਨ੍ਹਾਂ ਜਥੇਬੰਦੀਆਂ ਨਾਲ ਬੈਠ ਕੇ ਉਨ੍ਹਾਂ ਦੇ ਮਸਲਿਆਂ ਬਾਰੇ ਗੱਲ ਕਰਨਗੇ, ਉਨ੍ਹਾਂ ਦੀ ਗੱਲ ਸੁਣਨਗੇ ਅਤੇ ਹੱਲ ਕਰਵਾਉਣਗੇ। ਮੈਂ ਹਜ਼ਾਰ ਵਾਰ ਕਿਹਾ ਹੈ ਕਿ ਮੈਂ ਉਨ੍ਹਾਂ ਦਾ ਵਿਚੋਲਾ ਬਣਾਂਗਾ।
ਵੀਡੀਓ ਲਈ ਕਲਿੱਕ ਕਰੋ -: