ਪੰਜਾਬ ਭਾਜਪਾ ਨੂੰ ਫ਼ਿਰੋਜ਼ਪੁਰ ਵਿੱਚ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ‘ਆਪ’ ‘ਚ ਸ਼ਾਮਲ ਹੋ ਗਏ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਵੀ ਉਹ ਕਿਸਾਨ ਅੰਦੋਲਨ ਦੌਰਾਨ ਪਾਰਟੀ ਛੱਡ ਚੁੱਕੇ ਸਨ। ਪਰ 2022 ਵਿੱਚ ਉਹ ਮੁੜ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਨਾਲ ਹੀ ਉਹ ਵਿਧਾਨ ਸਭਾ ਚੋਣਾਂ ਦੇ ਸਮੇਂ ਭਾਜਪਾ ਵਿੱਚ ਸਨ। ਉਹ ਦੋ ਵਾਰ ਇਲਾਕੇ ਦੇ ਸਾਬਕਾ ਵਿਧਾਇਕ ਰਹਿ ਚੁੱਕੇ ਹਨ।
ਨੰਨੂ ਦੀ ਫ਼ਿਰੋਜ਼ਪੁਰ ਵਿੱਚ ਚੰਗੀ ਪਕੜ ਹੈ। ਉਨ੍ਹਾਂ ਨੂੰ ਭਾਜਪਾ ਦੇ ਕੱਟੜ ਨੇਤਾਵਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਉਹ 2002 ਅਤੇ 2007 ਵਿੱਚ ਭਾਜਪਾ ਦੇ ਵਿਧਾਇਕ ਰਹਿ ਚੁੱਕੇ ਹਨ। ਜਦਕਿ ਉਨ੍ਹਾਂ ਦੇ ਪਿਤਾ ਵੀ ਇਸ ਸੀਟ ਤੋਂ ਚੋਣ ਜਿੱਤ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਇਸ ਤਰ੍ਹਾਂ ਪਾਰਟੀ ਛੱਡਣਾ ਪਾਰਟੀ ਲਈ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਉਹ ਇਸ ਸੀਟ ‘ਤੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਟਿਕਟ ਦਿੱਤੇ ਜਾਣ ਤੋਂ ਨਾਰਾਜ਼ ਸਨ। ਇਸ ਕਾਰਨ ਉਨ੍ਹਾਂ ਪਾਰਟੀ ਛੱਡ ਦਿੱਤੀ ਹੈ।
ਇਹ ਵੀ ਪੜ੍ਹੋ : ਬਲਵਿੰਦਰ ਸਿੰਘ ਢਿੱਲੋਂ ਨੇ ਬਰਤਾਨੀਆ ‘ਚ ਚਮਕਾਇਆ ਪੰਜਾਬੀਆਂ ਦਾ ਨਾਂ, ਬਣੇ ਪਹਿਲੇ ਸਿੱਖ ਮੇਅਰ
ਨੰਨੂ ਦਾ ਪਰਿਵਾਰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਬਹੁਤ ਕਰੀਬੀ ਸੀ। ਜਦੋਂ ਵੀ ਅਲਟ ਬਿਹਾਰੀ ਪਰਵਾਸ ਕਰਨ ਲਈ ਆਉਂਦੇ ਸਨ ਤਾਂ ਉਹ ਉਸ ਦੇ ਘਰ ਹੀ ਠਹਿਰਦੇ ਸਨ। ਵਾਜਪਾਈ ਨੇ ਨੰਨੂ ਦੇ ਪਿਤਾ ਗਿਰਧਾਰਾ ਸਿੰਘ ਨੂੰ ਜਨ ਸੰਘ ਵਿਚ ਸ਼ਾਮਲ ਕੀਤਾ ਸੀ। ਉਹ 1967 ਅਤੇ 1977 ਵਿੱਚ ਲਗਾਤਾਰ ਦੋ ਵਾਰ ਉਥੋਂ ਚੋਣਾਂ ਵੀ ਜਿੱਤੇ। ਉਹ ਪਿਛਲੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਇਸ ਦਾ ਫਾਇਦਾ ਪਾਰਟੀ ਉਮੀਦਵਾਰ ਨੂੰ ਮਿਲਿਆ।
ਵੀਡੀਓ ਲਈ ਕਲਿੱਕ ਕਰੋ -: