ਪੰਜਾਬ ਵਿੱਚ ਸੱਤਵੇਂ ਗੇੜ ਦੀਆਂ ਵੋਟਾ 1 ਜੂਨ ਨੂੰ ਹੋਣ ਜਾ ਰਹੀਆਂ ਹਨ। ਪਰ ਇਸ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਸੂਬੇ ਭਰ ਵਿੱਚ ਵਿਕਲਾਂਗ ਅਤੇ 85 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੀਆਂ ਵੋਟਾਂ ਘਰ ਵਿੱਚ ਹੀ ਬੈਲਟ ਪੇਪਰ ਦੇ ਰਾਹੀਂ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਦੇ ਤਹਿਤ ਨਾਭਾ ਵਿਖੇ ਨਾਭਾ ਵਿਖੇ ਬੀ.ਐਲ.ਓ ਦੀਆਂ ਪੰਜ ਟੀਮਾਂ ਵੱਲੋਂ ਬੈਲਟ ਪੇਪਰ ਰਾਹੀਂ ਵੋਟਾਂ ਪਵਾਈਆਂ ਗਈਆਂ। ਇਹ ਵੋਟਾਂ ਪਵਾਉਣ ਦਾ ਸਿਲਸਿਲਾ ਦੋ ਦਿਨ ਜਾਰੀ ਹੀ ਰਹੇਗਾ। ਇਸ ਮੌਕੇ ਨਾਭਾ ਦੇ ਐਸ.ਡੀ.ਐਮ ਤਰਸੇਮ ਚੰਦ ਨੇ ਦੱਸਿਆ ਕਿ ਜਿਹੜੇ ਵਿਅਕਤੀ 85 ਸਾਲ ਤੋਂ ਜ਼ਿਆਦਾ ਉਮਰ ਦੇ ਵਿਅਕਤੀ ਹਨ ਉਨ੍ਹਾਂ ਦੀਆਂ ਵੋਟਾਂ ਅਤੇ ਵਿਕਲਾਂਗ ਵਿਅਕਤੀਆਂ ਦੀਆਂ ਵੋਟਾਂ ਅਸੀਂ ਪਾਰਦਰਸ਼ੀ ਢੰਗ ਨਾਲ ਪਵਾ ਰਹੇ ਹਾਂ। ਜਿਸ ਦੀ ਵੀਡੀਓਗ੍ਰਾਫੀ ਵੀ ਕੀਤੀ ਜਾ ਰਹੀ ਹੈ ਅਤੇ ਵੋਟਰ ਦੇ ਪਰਿਵਾਰਾਂ ਵੱਲੋਂ ਇਲੈਕਸ਼ਨ ਕਮਿਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ।
ਚੋਣਾਂ ਤੋਂ 10 ਦਿਨ ਪਹਿਲਾਂ ਵੋਟਾਂ ਪਵਾਉਣ ਦਾ ਇਲੈਕਸ਼ਨ ਕਮਿਸ਼ਨ ਵੱਲੋਂ ਉਹਨਾਂ ਵਿਅਕਤੀਆਂ ਤੇ ਘਰ ਵਿੱਚ ਜਾ ਕੇ ਵੋਟਾਂ ਪਵਾਉਣ ਦਾ ਬੀੜਾ ਚੁੱਕਿਆ ਹੈ ਜੋ ਵਿਅਕਤੀ ਪੋਲਿੰਗ ਬੂਥ ‘ਤੇ ਜਾ ਕੇ ਵੋਟ ਪਾਉਣ ਵਿੱਚ ਅਸਮਰਥ ਹਨ। ਉਨਾ ਵਿਅਕਤੀਆਂ ਦੇ ਘਰਾਂ ਵਿੱਚ ਜਾ ਕੇ ਬੀ.ਐਲ.ਓ ਦੀ ਟੀਮ ਵੱਲੋਂ ਨੋਡਲ ਅਫਸਰ ਦੀ ਅਗਵਾਈ ਵਿੱਚ ਵੋਟਿੰਗ ਪ੍ਰਕਿਰਿਆ ਸ਼ੁਰੂ ਕੀਤੀ ਗਈ, ਵੋਟਿੰਗ ਟੀਮ ਵਿੱਚ ਪੰਜ ਮੈਂਬਰ ਹਨ। ਜਿਸ ਵਿੱਚ ਪੁਲਿਸ ਮੁਲਾਜ਼ਮ ਤੋਂ ਇਲਾਵਾ ਵੀਡੀਓਗ੍ਰਾਫੀ ਵੀ ਕੀਤੀ ਜਾ ਰਹੀ ਹੈ ਇਸ ਉਪਰਾਲੇ ਤੋਂ ਜਿੱਥੇ ਵੋਟਰ ਦੇ ਪਰਿਵਾਰਿਕ ਮੈਂਬਰ ਵੀ ਕਾਫੀ ਖੁਸ਼ ਨਜ਼ਰ ਆਏ।
ਇਸ ਮੌਕੇ ‘ਤੇ ਬਜ਼ੁਰਗ ਵੋਟਰ ਦੇ ਲੜਕੇ ਨੇ ਕਿਹਾ ਕਿ ਅਸੀਂ ਬਹੁਤ ਖੁਸ਼ ਹਾਂ ਜੋ ਘਰ ਵਿੱਚ ਆ ਕੇ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਹ ਪਹਿਲੀ ਵਾਰੀ ਹੋਇਆ ਹੈ ਕਿ ਸਾਡੇ ਪਿਤਾ ਦੀ ਵੋਟ ਘਰ ਬੈਠੇ ਹੀ ਬੈੱਡ ਤੇ ਪਈ ਹੈ। ਅਸੀਂ ਬਹੁਤ ਖੁਸ਼ ਹਾਂ ਕਿਉਂਕਿ ਅਸੀਂ ਆਪਣੇ ਪਿਤਾ ਨੂੰ ਪੋਲਿੰਗ ਬੂਥ ਤੇ ਲਿਜਾਣ ਵਿੱਚ ਅਸਮਰਥ ਸੀ ਉਹ ਤੁਰ ਨਹੀਂ ਸੀ ਸਕਦੇ ਅਤੇ ਅਸੀਂ ਇਲੈਕਸ਼ਨ ਕਮਿਸ਼ਨ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਾ।
ਇਸ ਮੌਕੇ ਤੇ ਨਾਭਾ ਦੇ ਐਸ.ਡੀ.ਐਮ ਤਰਸੇਮ ਚੰਦ ਨੇ ਕਿਹਾ ਕਿ ਨਾਭੇ ਹਲਕੇ ਵਿੱਚ ਵੋਟਿੰਗ ਪ੍ਰਕਿਰਿਆ ਨੂੰ ਨੇਪਰੇ ਚਾੜਨ ਦੇ ਲਈ ਅਸੀਂ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ, ਉਹ ਘਰ ਘਰ ਵਿੱਚ ਜਾ ਕੇ ਉਹਨਾਂ ਵਿਅਕਤੀਆਂ ਦੀਆਂ ਵੋਟਾਂ ਪਵਾਉਣਗੇ ਜੋ ਵਿਅਕਤੀ ਵਿਕਲਾਂਗ ਹਨ ਅਤੇ ਜਿਨਾਂ ਦੀ ਉਮਰ 85 ਸਾਲ ਤੋਂ ਜਿਆਦਾ ਹੈ ਉਹਨਾਂ ਕਿਹਾ ਕਿ ਇਹ ਵੋਟਿੰਗ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਮੌਕੇ ਤੇ ਵੀਡੀਓਗ੍ਰਾਫੀ ਵੀ ਹੋ ਰਹੀ ਹੈ। ਉਹਨਾਂ ਦੱਸਿਆ ਕਿ ਵੋਟਿੰਗ ਦਾ ਸਮਾਂ ਦੋ ਦਿਨ ਹੈ ਜੋ ਕਿ 21 ਅਤੇ 22 ਜੂਨ ਤੱਕ ਇਹ ਵੋਟਾਂ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: