ਅੱਜ ਸਿਖਾ ਦੇ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਜੋਰਾ ਸਿੰਘ ਆਪਣੇ ਪਰਿਵਾਰ ਦੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੌਣ ਪਹੁੰਚੇ। ਇੱਥੇ ਉਹਨਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮਥਾ ਟੇਕਿਆ ਅਤੇ ਰਸ ਭੀਣੀ ਬਾਣੀ ਦਾ ਆਨੰਦ ਵੀ ਮਾਣਿਆ। ਇਸ ਦੇ ਨਾਲ ਹੀ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਸ਼੍ਰੌਮਣੀ ਕਮੇਟੀ ਦੇ ਅਧਿਕਾਰੀਆ ਵੱਲੋ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਗਲਬਾਤ ਕਰਦਿਆ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਜੋਰਾ ਸਿੰਘ ਨੇ ਦੱਸਿਆ ਕਿ ਬੜੇ ਹੀ ਭਾਗਾ ਵਾਲੇ ਹਾਂ ਜੋ ਅੱਜ ਸ੍ਰੀ ਗੁਰੂ ਅਮਰਦਾਸ ਜੀ ਦੇ ਪਾਵਨ ਪਵਿੱਤਰ ਜਨਮ ਦਿਹਾੜੇ ਮੋਕੇ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੌਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਮਨ ਨੂੰ ਅਲੋਕਿਕ ਸਾਂਤੀ ਦਾ ਅਭਾਸ ਹੋਇਆ ਹੈ। ਗੁਰੂ ਘਰ ਨਤਮਸਤਕ ਹੋ ਦੇਸ਼ ਭਗਤ ਯੂਨੀਵਰਸਿਟੀ ਦੇ ਸਮੂਹ ਸਟਾਫ ਅਤੇ ਵਿਦਿਆਰਥੀਆ ਦੀ ਚੜਦੀ ਕਲਾ ਦੀ ਅਰਦਾਸ ਦੇ ਨਾਲ ਨਾਲ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ।
ਇਹ ਵੀ ਪੜ੍ਹੋ : ਭਲਕੇ ਪੰਜਾਬ ਆਉਣਗੇ PM ਮੋਦੀ, ਸੁਨੀਲ ਜਾਖੜ ਨੇ ਲਿਆ ਤਿਆਰੀਆਂ ਦਾ ਜਾਇਜ਼ਾ
ਵੀਡੀਓ ਲਈ ਕਲਿੱਕ ਕਰੋ -: