ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਸ਼ੁੱਕਰਵਾਰ ਨੂੰ ਮੋਗਾ ਦੇ ਪਿੰਡ ਦੌਲਤਪੁਰਾ ਵਿੱਚ ਜਨਸਭਾ ਦੌਰਾਨ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਭਾਵੁਕ ਹੋ ਗਏ । ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਤੋਂ ਕਈ ਵਾਰ ਮੁਆਫੀ ਮੰਗੀ ਹੈ ਪਰ ਫਿਰ ਵੀ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਜੇ 1 ਜੂਨ ਤੱਕ ਜ਼ਿੰਦਾ ਰਿਹਾ ਤਾਂ ਜ਼ਰੂਰ ਮਿਲਾਂਗਾ। ਜੇ ਮੈਨੂੰ ਕੁਝ ਹੋ ਜਾਂਦਾ ਹੈ ਤਾਂ ਮੇਰੀ ਸੋਚ ਨੂੰ ਜ਼ਰੂਰ ਜ਼ਿੰਦਾ ਰੱਖਿਓ।
ਦੱਸ ਦੇਈਏ ਕਿ ਕਿਸਾਨਾਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਵਿਰੋਧ ਤੋਂ ਬਾਅਦ ਹੰਸਰਾਜ ਹੰਸ ਕਾਫੀ ਭਾਵੁਕ ਦਿਖਾਈ ਦਿੱਤੇ ਹਨ , ਜਿਸ ਕਰਕੇ ਜਨਸਭਾ ਦੌਰਾਨ ਉਨ੍ਹਾਂ ਦਾ ਦਰਦ ਛਲਕਿਆ ਹੈ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਇਕੱਲੇ ਹੰਸ ਰਾਜ ਹੰਸ ਹੀ ਨਹੀਂ ਸਗੋਂ ਭਾਜਪਾ ਦੇ ਸਾਰੇ ਉਮੀਦਵਾਰਾਂ ਦਾ ਘਿਰਾਓ ਕਰਕੇ ਵਿਰੋਧ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: