ਚਾਰਧਾਮ ਦੀ ਯਾਤਰਾ ਜਾਰੀ ਹੈ। ਹੁਣ ਤੱਕ ਲੱਖਾਂ ਸ਼ਰਧਾਲੂ ਦਰਸ਼ਨ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਹੌਲੀ-ਹੌਲੀ ਦਰਸ਼ਨਾਂ ਲਈ ਧਾਮ ਪਹੁੰਚ ਰਹੇ ਹਨ। ਇਸ ਦੌਰਾਨ ਸ਼ੁੱਕਰਵਾਰ ਨੂੰ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਦਰਅਸਲ, ਕੇਦਾਰਨਾਥ ਧਾਮ ਲਈ ਹੈਲੀ ਸਰਵਿਸ ‘ਚ ਲੋਕਾਂ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ‘ਚ ਤਕਨੀਕੀ ਖਰਾਬੀ ਆ ਗਈ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।
ਦਰਅਸਲ, ਕ੍ਰਿਸਟਲ ਏਵੀਏਸ਼ਨ ਦੇ ਹੈਲੀਕਾਪਟਰ ਵਿੱਚ ਅਚਾਨਕ ਖਰਾਬੀ ਆ ਗਈ ਅਤੇ ਪਾਇਲਟ ਨੇ ਸੂਝ-ਬੂਝ ਵਿਖਾਉਂਦੇ ਹੋਏ ਕਿਸੇ ਤਰ੍ਹਾਂ ਐਮਰਜੈਂਸੀ ਲੈਂਡਿੰਗ ਕਰਵਾਈ, ਜਿਸ ਕਾਰਨ ਪਾਇਲਟ ਸਮੇਤ ਛੇ ਲੋਕਾਂ ਦੀ ਜਾਨ ਬਚ ਗਈ। ਕਿਸੇ ਤਕਨੀਕੀ ਖਰਾਬੀ ਕਾਰਨ ਸਿਰਸੀ ਹੈਲੀਪੈਡ ਤੋਂ ਸ਼੍ਰੀ ਕੇਦਾਰਨਾਥ ਧਾਮ ਵੱਲ ਯਾਤਰੀਆਂ ਨੂੰ ਲੈ ਕੇ ਆ ਰਹੇ ਕੇਸਟਰਲ ਏਵੀਏਸ਼ਨ ਕੰਪਨੀ ਦੇ ਹੈਲੀਕਾਪਟਰ ਨੂੰ ਸ਼੍ਰੀ ਕੇਦਾਰਨਾਥ ਧਾਮ ਦੇ ਹੈਲੀਪੈਡ ਤੋਂ ਲਗਭਗ 100 ਮੀਟਰ ਪਹਿਲਾਂ ਐਮਰਜੈਂਸੀ ਲੈਂਡਿੰਗ ਕਰਨੀ ਪਈ।
ਹੈਲੀਕਾਪਟਰ ਦੀ ਸੁਰੱਖਿਅਤ ਲੈਂਡਿੰਗ ਹੋਣ ਮਗਰੋਂ ਸ਼ਰਧਾਲੂਆਂ ਨੇ ਚੈਨ ਦਾ ਸਾਹ ਲਿਆ। ਪੁਲਿਸ ਅਤੇ SDRF ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਦੱਸ ਦੇਈਏ ਕਿ ਕੇਦਾਰਨਾਥ ਵਿੱਚ ਹੈਲੀਕਾਪਟਰ ਸੇਵਾ ਹਮੇਸ਼ਾ ਹੀ ਜੋਖਮ ਭਰੀ ਰਹੀ ਹੈ। ਕੇਦਾਰਨਾਥ ਵਿੱਚ ਪਿਛਲੇ 11 ਸਾਲਾਂ ਵਿੱਚ 10 ਹਾਦਸੇ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਰਾਜਸਥਾਨ ਰਾਇਲਜ਼ ਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਅੱਜ ਹੋਵੇਗਾ IPL ਦਾ Qualifier-2 ਮੈਚ, ਜਾਣੋ ਟੀਮਾਂ ਦੀ ਪਲੇਇੰਗ-11
ਪਾਇਲਟ ਕਲਪੇਸ਼ ਨੇ ਸਿਆਣਪ ਦਿਖਾਉਂਦੇ ਹੋਏ ਐਮਰਜੈਂਸੀ ਸਥਿਤੀ ‘ਚ ਸੁਰੱਖਿਅਤ ਲੈਂਡਿੰਗ ਕਰਵਾਈ, ਜਿਸ ‘ਚ ਸਾਰੇ ਸ਼ਰਧਾਲੂ ਸੁਰੱਖਿਅਤ ਹਨ। ਘਟਨਾ ਦੌਰਾਨ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਮੌਕੇ ‘ਤੇ ਜਾ ਕੇ ਯਾਤਰੀਆਂ ਦੀ ਮਦਦ ਕੀਤੀ ਅਤੇ ਉਨ੍ਹਾਂ ਨੂੰ ਮੰਦਰ ਤੱਕ ਪਹੁੰਚਾਇਆ।
ਵੀਡੀਓ ਲਈ ਕਲਿੱਕ ਕਰੋ -: