ਕਰਨਾਟਕ ‘ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਕੁੱਲ 6 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿੱਚ ਇੱਕ ਬੱਚਾ ਵੀ ਸ਼ਾਮਿਲ ਹੈ। ਪੁਲਿਸ ਨੇ ਦੱਸਿਆ ਕਿ ਐਤਵਾਰ ਸਵੇਰੇ ਹਾਸਨ ਵਿੱਚ ਇੱਕ ਸੜਕ ਹਾਦਸੇ ਵਿੱਚ 6 ਲੋਕਾਂ ਦੀ ਜਾਨ ਚਲੀ ਗਈ।
ਨਿਊਜ਼ ਏਜੰਸੀ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੈਸ਼ਨਲ ਹਾਈਵੇ 75 ‘ਤੇ ਇੱਕ ਟਰੱਕ ਨਾਲ ਟਕਰਾ ਗਈ। ਸਾਰੇ ਲੋਕ ਉਸੇ ਕਾਰ ਵਿੱਚ ਯਾਤਰਾ ਕਰ ਰਹੇ ਸਨ। ਪੂਲਿਸ ਸੂਤਰਾਂ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਮਹਿਲਾਵਾਂ, ਤਿੰਨ ਪੁਰਸ਼ ਤੇ ਇੱਕ ਬੱਚਾ ਸ਼ਾਮਿਲ ਹੈ। ਉਨ੍ਹਾਂ ਨੇ ਦੱਸਿਆ ਕਿ ਡ੍ਰਾਈਵਰ ਦੇ ਇਲਾਵਾ ਬਾਕੀ ਸਾਰੇ ਲੋਕ ਚਿੱਕਾਬੱਲਾਪੁਰਾ ਦੇ ਰਹਿਣ ਵਾਲੇ ਇੱਕ ਹੀ ਪਰਿਵਾਰ ਵਿੱਚੋਂ ਸਨ। ਉਨ੍ਹਾਂ ਨੇ ਦੱਸਿਆ ਕਿ ਉਹ ਕਥਿਤ ਤੌਰ ‘ਤੇ ਮੰਗਲੁਰੂ ਤੋਂ ਪਰਤ ਰਹੇ ਸਨ। ਹਾਦਸੇ ਦੇ ਬਾਅਦ ਦੇਹਾਂ ਦੇ ਪੋਸਟਮਾਰਟਮ ਦੇ ਲਈ ਪੁਲਿਸ ਨੇ ਉਸਨੂੰ ਹਸਪਤਾਲ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: ਫਾਜ਼ਿਲਕਾ ਪੁਲਿਸ ਤੇ BSF ਨੂੰ ਮਿਲੀ ਵੱਡੀ ਸਫਲਤਾ, 7 ਨਸ਼ਾ ਤਸਕਰਾਂ ਨੂੰ ਹੈਰੋਇਨ ਤੇ ਡਰੱਗ ਮਨੀ ਸਣੇ ਫੜਿਆ
ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਅੱਗੇ ਦੀ ਜਾਂਚ ਜਾਰੀ ਹੈ। ਬੀਤੇ ਮਹੀਨੇ ਵਿੱਚ ਕਰਨਾਟਕ ਵਿੱਚ ਇੱਕ ਅਜਿਹਾ ਹੀ ਹਾਦਸਾ ਹੋਇਆ ਸੀ ਜਿਸ ਵਿੱਚ ਚਾਰ ਲੋਕਾਂ ਦੀ ਜਾਨ ਚਲੀ ਗਈ ਸੀ। ਬੈਂਗਲੁਰੂ ਤੋਂ ਗੋਕਰਣ ਜਾ ਰਹੀ ਇੱਕ ਨਿੱਜੀ ਬੱਸ ਹੋਲਾਲਾਕੇਰੇ ਦੇ ਕੋਲ ਪਲਟ ਗਈ ਸੀ ਜਿਸ ਵਿੱਚ ਚਾਰ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ ਸੀ।
ਵੀਡੀਓ ਲਈ ਕਲਿੱਕ ਕਰੋ -: