ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਪੁਲਿਸ ਵੱਲੋਂ ਗਲਤ ਅਨਸਰਾਂ ‘ਤੇ ਨਕੇਲ ਕੱਸੀ ਜਾ ਰਹੀ ਹੈ। ਥਾਂ-ਥਾਂ ‘ਤੇ ਨਾਕੇ ਲਗਾਏ ਜਾ ਰਹੇ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਹੋਣ ਤੋਂ ਬਚਾਇਆ ਜਾ ਸਕੇ। ਇਸੇ ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਗੁਰਦਾਸਪੁਰ ਪੁਲਿਸ ਨੂੰ ਵੱਡਾ ਸਫਲਤਾ ਹਾਸਲ ਹੋਈ ਹੈ।
ਗੁਰਦਾਸਪੁਰ ਪੁਲਿਸ ਨੇ ਬੀਐੱਸਐੱਫ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਵੱਲੋਂ 10.760 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਤਸਕਰੀ ਲਈ ਵਰਤਿਆ ਡ੍ਰੋਨ ਹੈਕਸਾਕਾਪਟਰ ਵੀ ਬਰਾਮਦ ਕੀਤਾ ਗਿਆ ਹੈ। ਗੁਰਦਾਸਪੁਰ ਪੁਲਿਸ ਨੇ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
























