ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀਐਸਪੀਸੀਐਲ ਦਫਤਰ ਫੋਕਲ ਪੁਆਇੰਟ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਫੈਜਪੁਰਾ ਤਹਿਸੀਲ ਬਟਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਹੈ ਕਿ ਉਪਰੋਕਤ ਲਾਈਨਮੈਨ ਨੇ ਉਸਦੇ ਨਵੇਂ ਲੱਗਣ ਵਾਲੇ ਘਰੇਲੂ ਬਿਜਲੀ ਕਨੈਕਸ਼ਨ ਬਾਰੇ ਠੀਕ ਰਿਪੋਰਟ ਭੇਜਣ ਦੇ ਬਦਲੇ 5000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਗਿਆ ।
ਇਹ ਵੀ ਪੜ੍ਹੋ: ਪੰਜਾਬੀ ਵਪਾਰੀ ਨੇ ਕੰਗਨਾ ਰਣੌਤ ਦੇ ਥੱ/ਪੜ ਜੜਨ ਵਾਲੀ CISF ਮੁਲਾਜ਼ਮ ਲਈ ਕੀਤਾ ਵੱਡਾ ਐਲਾਨ
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ ।
ਵੀਡੀਓ ਲਈ ਕਲਿੱਕ ਕਰੋ -: