ਦੇਸ਼ ਵਿੱਚ ਇੱਕ ਵਾਰ ਫਿਰ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਨਵੀਂ ਸਰਕਾਰ ਬਣਨ ਜਾ ਰਹੀ ਹੈ। ਇਸ ਵਾਰ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਪੰਜਾਬ ਵਿੱਚੋਂ ਇੱਕ ਵੀ ਸੀਟ ਨਹੀਂ ਮਿਲੀ ਹੈ। ਰਾਜ ਸਭਾ ਵਿੱਚ ਵੀ ਪੰਜਾਬ ਵਿੱਚੋਂ ਭਾਜਪਾ ਕੋਲ ਕੋਈ ਸੀਟ ਨਹੀਂ ਹੈ। ਇਸ ਦੇ ਬਾਵਜੂਦ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਮੰਤਰੀ ਮੰਡਲ ਵਿੱਚ ਥਾਂ ਮਿਲ ਰਹੀ ਹੈ। ਬਿੱਟੂ ਦਾ ਨਾਂ ਮੋਦੀ ਮੰਤਰੀ ਮੰਡਲ ਵਿਚ ਫਾਈਨਲ ਹੋ ਚੁੱਕਾ ਹੈ। ਉਹ ਕੈਬਨਿਟ ਵਿਚ ਰਾਜ ਮੰਤਰੀ ਹੋਣਗੇ।
ਰਵਨੀਤ ਬਿੱਟੂ ਨੇ ਮੰਤਰੀ ਬਣਨ ਦੀ ਪੁਸ਼ਟੀ ਕਰਦਿਆਂ ਭਾਜਪਾ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਵੱਡੀ ਜ਼ਿੰਮੇਵਾਰੀ ਹੈ। ਬਿੱਟੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਰੇ ਸੰਸਦ ਮੈਂਬਰ ਇੱਕੋ ਜਿਹੇ ਹਨ। ਸਾਰਿਆਂ ਨੂੰ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ।
ਰਵਨੀਤ ਸਿੰਘ ਬਿੱਟੂ ਤਿੰਨ ਵਾਰ ਸੰਸਦ ਮੈਂਬਰ ਹਨ। ਹਾਲਾਂਕਿ ਇਸ ਵਾਰ ਉਨ੍ਹਾਂ ਨੂੰ ਲੁਧਿਆਣਾ ਸੀਟ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਚੋਣਾਂ ਤੋਂ ਪਹਿਲਾਂ ਹੀ ਉਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਉਹ ਕਾਂਗਰਸ ਦੀ ਟਿਕਟ ‘ਤੇ ਇਕ ਵਾਰ ਆਨੰਦਪੁਰ ਸਾਹਿਬ ਅਤੇ ਦੋ ਵਾਰ ਲੁਧਿਆਣਾ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਵਾਰ ਲੁਧਿਆਣਾ ਸੀਟ ਤੋਂ ਕਾਂਗਰਸ ਦੇ ਅਮਰਿੰਦਰ ਰਾਜਾ ਵੜਿੰਗ ਨੇ 20 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ।
ਰਵਨੀਤ ਬਿੱਟੂ ਕਾਂਗਰਸ ਦੇ ਵੱਡੇ ਆਗੂਆਂ ਵਿੱਚ ਗਿਣੇ ਜਾਂਦੇ ਸਨ। ਉਹ ਰਾਹੁਲ ਗਾਂਧੀ ਦੇ ਕਰੀਬੀ ਲੋਕਾਂ ਵਿੱਚ ਗਿਣੇ ਜਾਂਦੇ ਸਨ। ਹਾਲਾਂਕਿ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਦਿੱਤੀ ਸੀ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਰੇ ਹਨ। ਮਾਰਚ 2021 ਵਿੱਚ ਉਹ ਲੋਕ ਸਭਾ ਵਿੱਚ ਕਾਂਗਰਸ ਦੇ ਆਗੂ ਵੀ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ : ਮਿਲਾਵਟੀ ਸ਼ਰਾ/ਬ ਬਣਾਉਣ ਵਾਲੀ ਔਰਤ ਜ਼ਮਾਨਤ ਦੀ ਹੱਕਦਾਰ ਨਹੀਂ- ਹਾਈਕੋਰਟ ਦੀ ਅਹਿਮ ਟਿੱਪਣੀ
ਦੱਸ ਦੇਈਏ ਕਿ ਪੰਜਾਬ ਨੂੰ 2014 ਤੋਂ ਮੋਦੀ ਸਰਕਾਰ ਵਿਚ ਮੰਤਰੀ ਦੇ ਅਹੁਦਿਆਂ ‘ਤੇ ਹਮੇਸ਼ਾ ਨੁਮਾਇੰਦਗੀ ਮਿਲੀ ਹੈ। 2014 ਵਿੱਚ ਅਰੁਣ ਜੇਤਲੀ ਨੂੰ ਅੰਮ੍ਰਿਤਸਰ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਰ ਉਸ ਨੂੰ ਰਾਜ ਸਭਾ ਮੈਂਬਰ ਬਣਾ ਕੇ ਵਿੱਤ ਮੰਤਰੀ ਬਣਾ ਦਿੱਤਾ ਗਿਆ।
2019 ਵਿੱਚ ਹਰਦੀਪ ਪੁਰੀ ਅੰਮ੍ਰਿਤਸਰ ਤੋਂ ਚੋਣ ਹਾਰ ਗਏ ਪਰ ਉਨ੍ਹਾਂ ਨੂੰ ਰਾਜ ਸਭਾ ਤੋਂ ਚੁਣ ਕੇ ਮੰਤਰੀ ਦਾ ਅਹੁਦਾ ਦਿੱਤਾ ਗਿਆ। ਇਸ ਤੋਂ ਇਲਾਵਾ 2014 ਵਿੱਚ ਵਿਜੇ ਸਾਂਪਲਾ ਨੂੰ ਕੇਂਦਰੀ ਰਾਜ ਮੰਤਰੀ ਵੀ ਬਣਾਇਆ ਗਿਆ ਸੀ। 2019 ਵਿੱਚ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਨੂੰ ਕੇਂਦਰੀ ਰਾਜ ਮੰਤਰੀ ਬਣਾਇਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਵੀ 2019 ਵਿੱਚ ਕੈਬਨਿਟ ਮੰਤਰੀ ਰਹਿ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: