ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਨਾਕਾਬੰਦੀ ਦੌਰਾਨ ਸਾਢੇ 7 ਕਿਲੋ ਹੈਰੋਇਨ ਤੇ 16 ਜਿੰਦਾ ਰੌਂਦ ਸਣੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਇੰਸਪੈਕਟਰ ਇੰਦਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਗੁਪਤ ਸੂਚਨਾ ਮਿਲੀ ਸੀ ਕਿ ਗੁਰਸਾਹਿਬ ਸਿੰਘ ਵਾਸੀ ਝੰਜੋਟੀ ਥਾਣਾ ਰਾਜਾਸਾਂਸੀ ਜ਼ਿਲ੍ਹਾ ਅੰਮ੍ਰਿਤਸਰ ਤੇ ਸਾਜਨ ਸਿੰਘ ਵਾਸੀ ਭਕਨਾ ਕਲਾਂ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ ਹੈਰੋਇਨ ਤੇ ਅਸਲੇ ਦੀ ਸਮਗਲਿੰਗ ਦੇ ਧੰਦੇ ਵਿਚ ਸਰਗਰਮ ਹੈ।
ਉਹ ਭਾਰਤ-ਪਾਕਿ ਸੀਮਾ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਵੱਲੋਂ ਡ੍ਰੋਨ ਰਾਹੀਂ ਭੇਜੀ ਗਈ ਹੈਰੋਇਨ ਤੇ ਅਸਲੇ ਬਰਾਮਦ ਕਰਕੇ ਅੱਗੇ ਸਪਲਾਈ ਕਰਦੇ ਹਨ। ਹੁਣ ਉਹ ਡੇਰਾ ਬਾਬਾ ਨਾਨਕ ਤੋਂ ਡ੍ਰੋਨ ਰਾਹੀਂ ਭੇਜੀ ਗਈ ਹੈਰੋਇਨ ਤੇ ਅਸਲੀ ਦੀ ਵੱਡੀ ਖੇਪ ਲੈ ਕੇ ਆਪਣੇ ਸਾਥੀ ਸਤਨਾਮ ਸਿੰਘ ਵਾਸੀ ਅੰਮ੍ਰਿਤਸਰ ਨੂੰ ਦੇਣ ਲਈ ਮੋਟਰਸਾਈਕਲ ‘ਤੇ ਡੇਰਾ ਬਾਬਾ ਨਾਨਕ ਤੋਂ ਵਾਇਆ ਫਤਿਹਗੜ੍ਹ ਚੂੜੀਆਂ ਹੁੰਦੇ ਹੋਏ ਅੰਮ੍ਰਿਤਸਰ ਵੱਲ ਆ ਰਹੇ ਹਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਟੀਮ ਸਣੇ ਫਤਿਹਗੜ੍ਹ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਨੂੰ ਜਾਂਦੀ ਸੜਕ ‘ਤੇ ਨਾਕਾਬੰਦੀ ਕਰਕੇ ਚੈਕਿੰਗ ਸ਼ੁਰੂ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਉੁਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਜਦੋਂ ਮੁਲਜ਼ਮਾਂ ਦੀ ਭਾਲ ਕੀਤੀ ਗਈ ਤਾਂ ਉਨ੍ਹਾਂ ਤੋਂ ਸਾਢੇ 7 ਕਿਲੋ ਹੈਰੋਇਨ ਤੇ 16 ਜ਼ਿੰਦਾ ਰੌਂਦ 32 ਬੋਰ ਦੇ ਬਰਾਮਦ ਹੋਏ।
ਇਹ ਵੀ ਪੜ੍ਹੋ : ਖੰਨਾ ‘ਚ 3 ਨਕਾਬਪੋਸ਼ਾਂ ਨੇ ਬੈਂਕ ‘ਚ ਮਾਰਿਆ ਡਾਕਾ, ਸਟਾਫ ਨੂੰ ਬੰਧਕ ਬਣਾ ਲੱਖਾਂ ਦੀ ਰਕਮ ਲੈ ਕੇ ਹੋਏ ਫਰਾਰ
ਇਸ ਦੇ ਬਾਅਦ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਸਾਥੀ ਸਤਨਾਮ ਸਿੰਘ ਵਿਰੁੱਧ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਚ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਉਕਤ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























