ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਦੀ ਅਦਾਲਤ ਵੱਲੋਂ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਕਸਬਾ ਜੀਰਾ ਦੇ ਥਾਣਾ ਸਦਰ ਵਿੱਚ ਸਾਬਕਾ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜੀਰਾ ‘ਤੇ 307, ਹੱਤਿਆ ਦੀ ਕੌਸ਼ਿਸ਼ ਅਤੇ ਆਰਮਜ ਐਕਟ ਸਹਿਤ ਹੋਰ ਧਾਰਾਵਾਂ ਦੇ ਤਹਿਤ ਮੁਕੱਦਮਾ ਦਰਜ ਹੋਇਆ ਹੈ।
ਇਹ ਮਾਮਲਾ ਜ਼ੀਰਾ ਥਾਣੇ ਵਿੱਚ ਜ਼ਮੀਨੀ ਝਗੜੇ ਸਬੰਧੀ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਮੰਗਲਵਾਰ ਨੂੰ ਜ਼ੀਰਾ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮਾਮਲੇ ਦੀ ਨਿਰਪੱਖ ਜਾਂਚ ਨਾ ਹੋਈ ਤਾਂ ਐੱਸਐੱਸਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
ਇਹ ਹੈ ਮਾਮਲਾ
ਜ਼ੀਰਾ ਦੇ ਪਿੰਡ ਬੱਗੀ ਵਿੱਚ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਦੇ ਚਾਚਾ ਮਹਿੰਦਰਜੀਤ ਸਿੰਘ ਦਾ ਉਸੇ ਪਿੰਡ ਦੇ ਗੁਰਲਾਲ ਸਿੰਘ ਨਾਲ 10 ਏਕੜ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ, ਜਿਸ ਕਾਰਨ ਦੋਵੇਂ ਧਿਰਾਂ ਵਿੱਚ ਲੜਾਈ ਹੋ ਗਈ ਅਤੇ ਪੈਰ ਵਿੱਚ ਗੋਲੀ ਲੱਗ ਗਈ।
ਉਕਤ ਘਟਨਾ ‘ਚ ਗੁਰਲਾਲ ਸਿੰਘ ਨਾਂ ਦਾ ਵਿਅਕਤੀ ਜ਼ਖਮੀ ਹੋ ਗਿਆ ਹੈ। ਗੁਰਲਾਲ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਤੁਰੰਤ ਡੀਐਮਸੀ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਕੁਲਬੀਰ ਸਿੰਘ ਜ਼ੀਰਾ ਸਮੇਤ 9 ਹੋਰ ਲੋਕਾਂ ਨੂੰ ਵੀ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਹੈ।
ਜ਼ੀਰਾ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਨਵੇਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਸੀ ਕਿ ਸਰਕਾਰ ਦੇ ਦਬਾਅ ਹੇਠ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਗਿਆ ਹੈ, ਜਦੋਂਕਿ ਸਾਬਕਾ ਵਿਧਾਇਕ ਵਿਵਾਦ ਦੌਰਾਨ ਜ਼ੀਰਾ ਵਿੱਚ ਮੌਜੂਦ ਨਹੀਂ ਸਨ। ਪੁਲਿਸ ਕੋਲ ਕੁਲਬੀਰ ਜ਼ੀਰਾ ਖਿਲਾਫ ਕੋਈ ਸਬੂਤ ਨਹੀਂ ਹੈ। ਇਸ ਦੇ ਬਾਵਜੂਦ ਜ਼ੀਰਾ ਵਿੱਚ ਤਾਇਨਾਤ ਥਾਣਾ ਇੰਚਾਰਜ ਅਤੇ ਡੀਐਸਪੀ ਉਸ ਦੇ ਘਰ ਦੇ ਬਾਹਰ ਚੱਕਰ ਲਗਾ ਕੇ ਦਬਾਅ ਬਣਾ ਰਹੇ ਹਨ।
ਇਹ ਵੀ ਪੜ੍ਹੋ : ਇੱਕ ਜੁਲਾਈ ਤੋਂ ਆਸਟ੍ਰੇਲੀਆ ਸਟੱਡੀ ਵੀਜ਼ਾ ਦਾ ਚੋਰ ਦਰਵਾਜ਼ਾ ਹੋਵੇਗਾ ਬੰਦ, ਭਾਰਤੀ ਸਟੂਡੈਂਟਸ ‘ਤੇ ਪਏਗਾ ਅਸਰ
ਵੜਿੰਗ ਨੇ ਕਿਹਾ ਕਿ ਐਸਐਸਪੀ ਫ਼ਿਰੋਜ਼ਪੁਰ ਨੂੰ ਮਾਮਲੇ ਦੀ ਜਾਂਚ ਕਰਵਾਉਣੀ ਚਾਹੀਦੀ ਸੀ, ਜੇ ਜ਼ੀਰਾ ਦਾ ਕੋਈ ਕਸੂਰ ਸੀ ਤਾਂ ਪਹਿਲਾਂ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਸੀ, ਪਰ ਅਜਿਹਾ ਨਹੀਂ ਹੋਇਆ। ਜ਼ੀਰਾ ਖਿਲਾਫ ਤੁਰੰਤ ਪ੍ਰਭਾਵ ਨਾਲ ਮਾਮਲਾ ਦਰਜ ਕਰ ਲਿਆ ਗਿਆ। ਉਕਤ ਲੜਾਈ ਵਿਚ ਕਾਂਗਰਸੀ ਵਰਕਰਾਂ ਦੀ ਕਾਰ ਵੀ ਸਾੜ ਦਿੱਤੀ ਗਈ, ਜਿਸ ਵਿਚ ਇਕ ਵਿਅਕਤੀ ਵੀ ਝੁਲਸ ਗਿਆ ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਸ ਦੇ ਬਾਵਜੂਦ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।
ਵੀਡੀਓ ਲਈ ਕਲਿੱਕ ਕਰੋ -: