ਕਪੂਰਥਲਾ ‘ਚ ਨਸ਼ਾ ਤਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਇਕ ਔਰਤ ਸਮੇਤ 10 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਉਨ੍ਹਾਂ ਦੇ ਕਬਜ਼ੇ ‘ਚੋਂ ਡੇਢ ਲੱਖ ਰੁਪਏ ਦੀ ਨਕਦੀ, ਸਵਿਫਟ ਕਾਰ ਅਤੇ ਅੱਧੀ ਦਰਜਨ ਦੇ ਕਰੀਬ ਬਾਈਕ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਗਈ ਹੈ।
SSP ਕਪੂਰਥਲਾ ਵਤਸਲਾ ਗੁਪਤਾ ਨੇ ਦੱਸਿਆ ਕਿ ਐਤਵਾਰ ਨੂੰ ਚਾਰੇ ਸਬ-ਡਿਵੀਜ਼ਨਾਂ ਵਿੱਚ ਡਰੱਗ ਹੌਟਸਪੌਟ ਖੇਤਰ ਦੇ ਕਰੀਬ 100 ਘਰਾਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ 50 ਗ੍ਰਾਮ ਹੈਰੋਇਨ ਤੋਂ ਇਲਾਵਾ ਚੰਡੀਗੜ੍ਹ ‘ਚ ਵੇਚੀ ਜਾ ਰਹੀ 45 ਬੋਤਲਾਂ ਨਾਜਾਇਜ਼ ਸ਼ਰਾਬ ਤੋਂ ਇਲਾਵਾ 6 ਹਜ਼ਾਰ ਲੀਟਰ ਸ਼ਰਾਬ ਵੀ ਬਰਾਮਦ ਕੀਤੀ ਗਈ। SSP ਨੇ ਦੱਸਿਆ ਕਿ ਥਾਣਾ ਸੁਭਾਨਪੁਰ ਦੇ ਇੱਕ ਵਿਅਕਤੀ ਕੋਲੋਂ ਕਰੀਬ ਡੇਢ ਲੱਖ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ ਹੈ। ਸੁਲਤਾਨਪੁਰ ਲੋਧੀ ਦੇ ਦੋ ਥਾਣਿਆਂ ਦੀ ਪੁਲਿਸ ਨੇ 530 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ। ਐਸਐਸਪੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਫੋਨ ’ਤੇ ਫਿਰੌਤੀ ਮੰਗਣ ਵਾਲੇ ਦਹਿਸ਼ਤਗਰਦ ਲਖਵਿੰਦਰ ਸਿੰਘ ਲੰਡਾ ਗਰੋਹ ਨਾਲ ਸਬੰਧਤ ਵਿਅਕਤੀਆਂ ਅਤੇ ਗੋਲੀਬਾਰੀ ਕਰਕੇ ਦਹਿਸ਼ਤ ਫੈਲਾਉਣ ਵਾਲੇ ਵਿਅਕਤੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ। ਵਤਸਲਾ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਦੇ 5 ਹੌਟ ਸਪਾਟ ਖੇਤਰਾਂ ਵਿੱਚ CASO ਅਪਰੇਸ਼ਨ ਦੌਰਾਨ 6 ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਿਸ ‘ਚੋਂ ਥਾਣਾ ਸੁਭਾਨਪੁਰ ਅਧੀਨ ਪੈਂਦੇ ਪਿੰਡ ਡੋਗਰਾਂਵਾਲ ਦੇ ਰਹਿਣ ਵਾਲੇ ਬੂਆ ਸਿੰਘ ਪੁੱਤਰ ਅਜੀਤ ਸਿੰਘ ਕੋਲੋਂ ਬਿਨਾਂ ਨੰਬਰੀ ਇਕ ਟਰੈਕਟਰ, ਇਕ ਸਵਿਫਟ ਕਾਰ ਅਤੇ ਕਰੀਬ ਡੇਢ ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਭੁਲੱਥ ਥਾਣੇ ਦੇ ਡੀਐਸਪੀ ਸੁਰਿੰਦਰ ਪਾਲ ਧੋਗੜੀ ਦੀ ਟੀਮ ਵੱਲੋਂ ਫੜੇ ਗਏ ਬੂਆ ਸਿੰਘ ਖ਼ਿਲਾਫ਼ NDPS ਦੇ 5 ਕੇਸ ਚੱਲ ਰਹੇ ਹਨ। ਬਰਾਮਦ ਹੋਏ ਟਰੈਕਟਰ ਅਤੇ ਕਾਰ ਦੀ ਜਾਂਚ ਕੀਤੀ ਜਾਵੇਗੀ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਕਤ ਵਿਅਕਤੀ ਵੱਲੋਂ ਉਕਤ ਦੋਵੇਂ ਵਾਹਨ ਨਸ਼ੀਲੇ ਪਦਾਰਥ ਵੇਚ ਕੇ ਖਰੀਦੇ ਗਏ ਸਨ ਜਾਂ ਨਹੀਂ। ਇਸੇ ਤਰ੍ਹਾਂ ਸਤਨਾਮ ਸਿੰਘ ਉਰਫ ਤੋਤਾ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਡੋਗਰਾਂਵਾਲ ਨੂੰ ਕਾਬੂ ਕੀਤਾ ਗਿਆ। ਇਸ ਦੌਰਾਨ ਸ਼ੱਕੀ ਵਾਹਨ ਸਵਿਫਟ ਕਾਰ, ਬਿਨਾਂ ਨੰਬਰ ਦੇ ਇੱਕ ਟਰੈਕਟਰ, ਇੱਕ ਬੁਲੇਟ ਬਾਈਕ, ਦੋ ਸਪਲੈਂਡਰ ਬਾਈਕ, ਇੱਕ ਪਲੈਟੀਨਾ ਬਾਈਕ, ਸਪਲੈਂਡਰ ਬਾਈਕ ਜ਼ਬਤ ਕੀਤੀ ਗਈ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .