ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਬੀਜੇਪੀ ਨੇ ਪੰਜਾਬ ਦੇ ਜਲੰਧਰ ਜਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਵਾਰ ‘ਆਪ’ ਨੇ ਭਾਜਪਾ ਛੱਡਣ ਵਾਲੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਮਹਿੰਦਰ ਭਗਤ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ਪਕੜ ਹੈ।
ਮਹਿੰਦਰ ਭਗਤ 2023 ਵਿੱਚ ਹੋਈਆਂ ਲੋਕ ਸਭਾ ਉਪ ਚੋਣਾਂ ਦੌਰਾਨ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਮਹਿੰਦਰ ਦੇ ਪਿਤਾ ਚੁੰਨੀ ਲਾਲ ਭਗਤ ਪੰਜਾਬ ਭਾਜਪਾ ਦਾ ਵੱਡਾ ਚਿਹਰਾ ਸਨ। ਉਹ ਸੂਬਾ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਫਰਵਰੀ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਉਨ੍ਹਾਂ ਨੂੰ ਮੈਦਾਨ ਵਿੱਚ ਉਤਾਰਿਆ ਸੀ, ਜਿੱਥੇ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਲਈ ‘ਆਪ’ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਸੂਬੇ ਵਿੱਚ ‘ਆਪ’ ਦੀ ਸਰਕਾਰ ਹੈ ਅਤੇ ਅਸਤੀਫਾ ਦੇਣ ਵਾਲੇ ਵਿਧਾਇਕ ਸ਼ੀਤਲ ਅੰਗੁਰਲ (ਹੁਣ ਭਾਜਪਾ ਵਿੱਚ) ਵੀ ‘ਆਪ’ ਦੇ ਸੀ। ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਉਕਤ ਸੀਟ ‘ਤੇ ਉਪ ਚੋਣ ਹੋ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਰਾਜਾਸਾਂਸੀ ‘ਚ ਵਾਪਰਿਆ ਦ.ਰਦਨਾ.ਕ ਭਾਣਾ, ਨਹਿਰ ‘ਚ ਨਹਾਉਣ ਗਏ 3 ਬੱਚੇ ਡੁੱ.ਬੇ
ਪੰਜਾਬ ਸਣੇ 7 ਸੂਬਿਆਂ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ। ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ 14 ਜੂਨ ਤੋਂ ਸ਼ੁਰੂ ਹੋ ਗਈਆਂ ਹਨ। ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾਣਗੀਆਂ। ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: