ਤੀਜੀ ਵਾਰ ਸਹੁੰ ਲੈਣ ਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੈਬਨਿਟ ਨੇ ਕਿਸਾਨਾਂ ਨੂੰ ਪਹਿਲ ਦਿੰਦੇ ਹੋਏ PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰਨ ਦਾ ਫੈਸਲਾ ਕੀਤਾ। ਪੀਐੱਮ ਮੋਦੀ ਵੱਲੋਂ PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਦਾ ਟਰਾਂਸਫਰ ਅੱਜ ਸ਼ਾਮ ਉੱਤਰ ਪ੍ਰਦੇਸ਼ ਦੇ ਵਾਰਾਣਸੀ ਜ਼ਿਲ੍ਹੇ ਤੋਂ ਕੀਤਾ ਜਾਵੇਗਾ।
ਪ੍ਰਧਾਨ ਮੰਤਰੀ ਡਾਇਰੈਕਟ ਟ੍ਰਾਂਸਫਰ ਜ਼ਰੀਏ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਲਗਭਗ 9.26 ਕਰੋੜ ਲਾਭਪਾਤਰੀ ਕਿਸਾਨਾਂ ਨੂੰ 20000 ਕਰੋੜ ਰੁਪਏ ਤੋਂ ਜ਼ਿਆਦਾ ਦੀ 17ਵੀਂ ਕਿਸ਼ਤ ਜਾਰੀ ਕਰਨਗੇ। ਹੁਣ ਤੱਕ 11 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਨੂੰ PM ਕਿਸਾਨ ਯੋਜਨਾ ਅਧੀਨ 3.04 ਲੱਖ ਕਰੋੜ ਰੁਪਏ ਤੋਂ ਵਧ ਦਾ ਲਾਭ ਮਿਲਿਆ ਹੈ।
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਡੀਬੀਟੀ ਮੋਡ ਰਾਹੀਂ ਦੇਸ਼ ਭਰ ਦੇ ਕਿਸਾਨਾਂ ਦੇ ਪਰਿਵਾਰਾਂ ਦੇ ਬੈਂਕ ਖਾਤਿਆੰ ਵਿਚ ਹਰ ਚਾਰ ਮਹੀਨੇ ਵਿਚ ਤਿੰਨ ਬਰਾਬਰ ਕਿਸ਼ਤਾਂ ਵਿਚ 6000 ਰੁਪਏ ਪ੍ਰਤੀ ਸਾਲ ਦਾ ਵਿੱਤੀ ਲਾਭ ਟਰਾਂਸਫਰ ਕੀਤਾ ਜਾ ਰਿਹਾ ਹੈ ਤਾਂ ਦੂਜੇ ਪਾਸੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ 4 ਕਰੋੜ ਤੋਂ ਵੱਧ ਕਿਸਾਨਾਂ ਨੂੰ ਆਰਥਿਕ ਸੁਰੱਖਿਆ ਦੀ ਗਾਰੰਟੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਹਿਮਾਚਲ CM ਸੁੱਖੂ ਦੀ ਪਤਨੀ ਦੀ ਸਿਆਸਤ ‘ਚ ਐਂਟਰੀ, ਕਮਲੇਸ਼ ਠਾਕੁਰ ਦੇਹਰਾ ਵਿਧਾਨ ਸਭਾ ਹਲਕੇ ਤੋਂ ਲੜੇਗੀ ਉਪ ਚੋਣ
ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਹੁਣ ਤੱਕ ‘ਪੀਐੱਮ ਕਿਸਾਨ ਸਨਮਾਨ ਨਿਧੀ’ ਨਾਲ ਕਰੋੜਾਂ ਕਿਸਾਨਾਂ ਨੂੰ ਫਾਇਦਾ ਪਹੁੰਚਿਆ ਹੈ। ਇਹ ਯੋਜਨਾ ਕਿਸਾਨਾਂ ਦੇ ਜੀਵਨ ਨੂੰ ਆਸਾਨ ਤੇ ਖੇਤੀ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿਚ ਇਤਿਹਾਸਕ ਸਾਬਤ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: