ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹੀ ਰਹਿਣਗੇ ਕਿਉਂਕਿ ਮੁੱਖ ਮੰਤਰੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵੀ 19 ਜੂਨ ਤੱਕ ਵਧਾ ਦਿੱਤੀ ਸੀ। ਰਾਊਜ ਐਵੇਨਿਊ ਅਦਾਲਤ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ, ਸ਼੍ਰੋਮਣੀ ਅਕਾਲੀ ਦਲ ਨੇ ਚੋਣ ਮੁਹਿੰਮ ਦੀ ਨਿਗਰਾਨੀ ਲਈ ਬਣਾਈ ਕਮੇਟੀ
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਚਾਰਜਸ਼ੀਟ ਵਿੱਚ ਕਿਹਾ ਸੀ ਕਿ ਰਾਜਧਾਨੀ ਵਿੱਚ ਸ਼ਰਾਬ ਦੇ ਕਾਰੋਬਾਰ ਵਿੱਚ ਨਿਵੇਸ਼ ਕਰਨ ਦੇ ਬਦਲੇ ਪੰਜਾਬ ਦੇ ਕਾਰੋਬਾਰੀਆਂ ਤੋਂ ਰਿਸ਼ਵਤ ਵੀ ਲਈ ਗਈ ਸੀ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਆਮ ਆਦਮੀ ਪਾਰਟੀ (ਆਪ) ਦੇ ਸ਼ਾਸਨ ਵਾਲੇ ਪੰਜਾਬ ਦੇ ਕਾਰੋਬਾਰੀ ਜਿਨ੍ਹਾਂ ਨੇ ਰਿਸ਼ਵਤ ਨਹੀਂ ਦਿੱਤੀ ਸੀ, ਨੂੰ ਸ਼ਰਾਬ ਦੇ ਕਾਰੋਬਾਰ ਵਿੱਚ ਨਿਵੇਸ਼ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਪਹਿਲੀ ਵਾਰ ਕਿਸੇ ਸਿਆਸੀ ਪਾਰਟੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਤਰੀਕ ਮੁਤਾਬਕ ਆਤਮ-ਸਮਰਪਣ ਕਰ ਦਿੱਤਾ ਸੀ। ਸੀਐਮ ਕੇਜਰੀਵਾਲ ਨੇ ਰਾਜਘਾਟ, ਹਨੂੰਮਾਨ ਮੰਦਰ ਅਤੇ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਆਤਮ ਸਮਰਪਣ ਕੀਤਾ।