ਪੰਜਾਬ ਵਿੱਚ ਬੁੱਧਵਾਰ ਸ਼ਾਮ ਨੂੰ ਹੋਈ ਬਾਰਿਸ਼ ਤੋਂ ਬਾਅਦ ਇੱਕ ਵਾਰ ਫਿਰ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਰਾਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਕੱਲ੍ਹ ਸ਼ਾਮ ਤੱਕ ਪਠਾਨਕੋਟ ਵਿੱਚ 9.5 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਅੱਜ ਵੀਰਵਾਰ ਨੂੰ ਪੰਜਾਬ ‘ਚ ਤੇਜ਼ ਹਵਾਵਾਂ, ਤੂਫਾਨ ਅਤੇ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਅੰਮ੍ਰਿਤਸਰ ਅਤੇ ਪਠਾਨਕੋਟ ਤੋਂ ਬਾਅਦ ਕੱਲ੍ਹ ਸ਼ਾਮ ਪਟਿਆਲਾ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ, ਐਸਬੀਐਸ ਨਗਰ ਅਤੇ ਹੁਸ਼ਿਆਰਪੁਰ ਵਿੱਚ ਵੀ ਤੇਜ਼ ਹਵਾਵਾਂ ਅਤੇ ਮੀਂਹ ਪਿਆ। ਜਿਸ ਤੋਂ ਬਾਅਦ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਤੋਂ ਬਾਅਦ ਸ਼ੁੱਕਰਵਾਰ ਤੋਂ ਪੰਜਾਬ ‘ਚ ਹਾਲਾਤ ਆਮ ਵਾਂਗ ਹੋ ਜਾਣਗੇ। ਮੀਂਹ ਕਾਰਨ ਤਾਪਮਾਨ ਵੀ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।