ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਅਤੇ ਪੁਲਿਸ ਦੀ ਤੇਜ਼ ਕਾਰਵਾਈ ਨੇ ਸਰਹੱਦ ਪਾਰ ਤੋਂ ਪੰਜਾਬ ਵਿੱਚ ਡਰੋਨ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਅੱਜ 20 ਜੂਨ ਨੂੰ ਦੋ ਵੱਖ-ਵੱਖ ਘਟਨਾਵਾਂ ਵਿੱਚ, BSF ਦੇ ਜਵਾਨਾਂ ਨੇ ਖਾਸ ਇਨਪੁਟਸ ਦੇ ਆਧਾਰ ‘ਤੇ ਵਿਆਪਕ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਉਨ੍ਹਾਂ ਨੂੰ ਦੋ ਡਰੋਨ ਮਿਲੇ, ਜਿਸ ਨੂੰ ਜ਼ਬਤ ਕਰ ਲਿਆ ਗਿਆ ਹੈ।
ਪਹਿਲਾ ਡਰੋਨ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਤਨਖੁਰਦ ਵਿੱਚ ਬੀ.ਐਸ.ਐਫ ਦੇ ਜਵਾਨਾਂ ਨੇ ਬਰਾਮਦ ਕੀਤਾ। ਦੂਜੀ ਘਟਨਾ ਵਿਚ ਬੀ.ਐਸ.ਐਫ ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਡੱਲ ਤੋਂ ਇੱਕ ਡਰੋਨ ਬਰਾਮਦ ਕੀਤਾ ਹੈ। ਦੋਵੇਂ ਡਰੋਨ ਚੀਨ ਦੇ ਬਣੇ ਡੀ.ਜੀ.ਆਈ ਮੇਵੀਕ 3 ਕਲਾਸਿਕ ਮਾਡਲ ਦੇ ਹਨ।
ਇਹ ਵੀ ਪੜ੍ਹੋ : ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ‘ਚ ਬਿੰਦਰ ਲਾਖਾ ਹੋਣਗੇ ਬਸਪਾ ਉਮੀਦਵਾਰ
ਘਟਨਾ ਦੇ ਸਬੰਧ ਵਿੱਚ BSF ਦੇ ਹਮਰੁਤਬਾ ਨੂੰ ਸੂਚਿਤ ਕੀਤਾ ਗਿਆ ਸੀ ਅਤੇ ਇੱਕ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ ਗਈ ਸੀ ਤਾਂ ਕਿ ਨਸ਼ਾ ਬਰਾਮਦ ਕੀਤਾ ਜਾ ਸਕੇ, ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ। ਪੁਲਿਸ ਡਰੋਨ ਗਤੀਵਿਧੀ ਵਿੱਚ ਸ਼ਾਮਲ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਖੁਫੀਆ ਅਤੇ ਵਿਗਿਆਨਕ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: