ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਫਾਜ਼ਿਲਕਾ ਦੇ ਐਸ.ਐਸ.ਪੀ ਡਾ.ਪ੍ਰਗਿਆ ਜੈਨ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਪਿੰਡ ਘੁੜਿਆਣਾ ਤੋਂ 3.5 ਕਿਲੋ ਅਫੀਮ ਬਰਾਮਦਗੀ ਦੇ ਮਾਮਲੇ ਵਿੱਚ ਨਸ਼ਾ ਤਸਕਰਾਂ ਦੀ ਕਰੀਬ 42 ਲੱਖ ਰੁਪਏ ਤੋਂ ਵੱਧ ਕੀਮਤ ਦੀ ਜਾਇਦਾਦ ਜਬਤ ਕੀਤੀ ਗਈ ਹੈ। ਐਸਐਸਪੀ ਦਾ ਕਹਿਣਾ ਹੈ ਕਿ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ।

Property worth 42 lakhs
ਫਾਜ਼ਿਲਕਾ ਦੇ ਐਸ.ਐਸ.ਪੀ ਡਾ.ਪ੍ਰਗਿਆ ਜੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਮਹਿਲ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਘੁਡਿਆਣਾ, ਅਰਨੀਵਾਲਾ ਕੋਲੋਂ 3 ਕਿੱਲੋ 500 ਗ੍ਰਾਮ ਅਫੀਮ ਬਰਾਮਦ ਹੋਈ ਸੀ। ਇਸ ਮਾਮਲੇ ਵਿੱਚ ਉਸ ਦੇ ਖਿਲਾਫ ਥਾਣਾ ਸਿਟੀ-2 ਅਬੋਹਰ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਸ ਦੀ ਜਾਇਦਾਦ ਦੀ ਜਾਂਚ ਕਰਨ ‘ਤੇ ਇਹ ਗੱਲ ਸਾਹਮਣੇ ਆਈ ਕਿ ਉਸ ਨੇ ਉਕਤ ਜਾਇਦਾਦ ਗੈਰ-ਕਾਨੂੰਨੀ ਢੰਗ ਨਾਲ ਖਰੀਦੀ ਸੀ ਅਤੇ ਕੁਝ ਜਾਇਦਾਦਾਂ ਆਪਣੇ ਨਾਂ ਤੇ ਕੁਝ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ‘ਤੇ ਟਰਾਂਸਫਰ ਕਰਵਾ ਦਿੱਤੀਆਂ ਸਨ।

Property worth 42 lakhs
ਇਹ ਵੀ ਪੜ੍ਹੋ : ਤੇਜ਼ ਹਨ੍ਹੇਰੀ ਦੌਰਾਨ ਨੌਜਵਾਨ ‘ਤੇ ਖੰਭਾ ਡਿੱਗਣ ਕਾਰਨ ਹੋਈ ਮੌ/ਤ, ਮਾਂ ਦੇ ਲਈ ਲੈਣ ਜਾ ਰਿਹਾ ਸੀ ਦਵਾਈ
ਜਿਸ ਨੂੰ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 68ਐੱਫ (2) ਦੇ ਤਹਿਤ ਭਾਰਤ ਸਰਕਾਰ ਦੇ ਵਿੱਤ ਵਿਭਾਗ ਦੇ ਸਮਰੱਥ ਅਧਿਕਾਰੀ ਤੋਂ ਪ੍ਰਵਾਨਗੀ ਲੈਣ ਤੋਂ ਬਾਅਦ ਅਟੈਚ ਕੀਤੀ ਗਈ ਹੈ, ਜਿਸ ਤੋਂ ਬਾਅਦ ਇਹ ਜਾਇਦਾਦ ਖਰੀਦੀ ਜਾਂ ਵੇਚੀ ਨਹੀਂ ਜਾ ਸਕੇਗੀ। ਐਸ.ਐਸ.ਪੀ ਦੀ ਨਿਗਰਾਨੀ ਹੇਠ ਮੌਕੇ ‘ਤੇ ਪਹੁੰਚ ਕੇ ਇਨ੍ਹਾਂ ਜਾਇਦਾਦਾਂ ਦੇ ਬਾਹਰ ਪਹੁੰਚ ਪੋਸਟਰ ਚਿਪਕਾਏ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
























