ਲੁਧਿਆਣਾ ਦੇ ਬੱਸ ਸਟੈਂਡ ਨਜ਼ਦੀਕ ਹੋਟਲ k7 ਇਨ ਵਿੱਚ ਮੁੰਡਾ ਤੇ ਕੁੜੀ ਨੇ ਰੂਮ ਬੁੱਕ ਕੀਤਾ, ਇਸ ਰੂਮ ਵਿਚ ਕੁੜੀ ਦੇ ਆਸ਼ਿਕ ਨੇ ਪਹਿਲਾਂ ਕੁੜੀ ਨੂੰ ਕੁੱਟਿਆ ਅਤੇ ਇਸ ਤੋਂ ਬਾਅਦ ਹੋਟਲ ਦੀ ਛੱਤ ਤੋਂ ਛਾਲ ਮਾਰ ਦਿੱਤੀ।
ਮੌਕੇ ‘ਤੇ ਮੌਜੂਦ ਔਰਤ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇੱਕ ਜੋੜੇ ਨੇ ਰੂਮ ਬੁੱਕ ਕਰਵਾਇਆ ਸੀ, ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ ਨੌਜਵਾਨ ਦੇ ਵੱਲੋਂ ਲੜਕੀ ਉੱਪਰ ਤੇਜ਼ਥਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਇਸ ਤੋਂ ਬਾਅਦ ਹੋਟਲ ਦੀ ਛੱਤ ਤੋਂ ਛਾਲ ਮਾਰ ਦਿੱਤੀ।
ਇਹ ਵੀ ਪੜ੍ਹੋ : ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, ਟੀਮ ਇੰਡੀਆ ਦੇ ਸਾਬਕਾ ਖਿਡਾਰੀ ਨੇ ਕੀਤੀ ਖੁ.ਦਕੁ.ਸ਼ੀ
ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦਾ ਕਹਿਣਾ ਸੀ ਕਿ ਨੌਜਵਾਨ ਦੇ ਵੱਲੋਂ ਹੋਟਲ ਰੂਮ ਬੁੱਕ ਕੀਤਾ ਗਿਆ ਮੁੰਡਾ ਤੇ ਕੁੜੀ ਦੀ ਕਿਸੇ ਗੱਲ ਨੂੰ ਲੈ ਕੇ ਕਮਰੇ ਵਿੱਚ ਲੜਾਈ ਹੋ ਗਈ ਜਿਸ ਤੋਂ ਬਾਅਦ ਨੌਜਵਾਨ ਨੇ ਕੁੜੀ ਨੂੰ ਘਸੁੰਨ-ਮੁੱਕੇ ਮਾਰੇ ਅਤੇ ਛੱਤ ਤੋਂ ਛਾਲ ਮਾਰ ਦਿੱਤੀ। ਨੌਜਵਾਨ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਛਾਣਬੀਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: