ਪੰਜਾਬ ਵਿਚ ਗਰੀਬਾਂ ਨੂੰ ਚਾਵਲ ਵੰਡਣ ਵਿਚ ਘਪਲੇ ਦਾ ਮਾਮਲਾ ਸਾਹਮਣੇ ਆਇਆ ਹੈ। ਵਿਜੀਲੈਂਸ ਨੇ ਇਸ ਮਾਮਲੇ ਵਿਚ 1.55 ਕਰੋੜ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਮਾਮਲੇ ਵਿਚ ਵਿਜੀਲੈਂਸ ਨੇ 1138 ਬੋਰੀਆਂ ਨਾਲ ਭਰੇ ਦੋ ਟਰੱਕ ਜ਼ਬਤ ਕੀਤੇ ਹਨ ਤੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ਦੀ ਜਾਂਚ ਵਿਜੀਲੈਂਸ ਕਰ ਰਹੀ ਹੈ।
ਲੋਕ ਸਭਾ ਚੋਣਾਂ ਸੰਪੰਨ ਹੋਣ ਦੇ ਬਾਅਦ ਹੀ ਵਿਜੀਲੈਂਸ ਬਿਊਰੋ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਸੀ। ਇਸ ਤੋਂ ਪਹਿਲਾਂ ਵਿਜੀਲੈਂਸ ਦੀ ਟੀਮ ਨੇ ਪੁਲਿਸ ਭਰਤੀ ਦੇ ਨਾਂ ‘ਤੇ 102 ਲੋਕਾਂ ਨਾਲ ਠੱਗੀ ਕਰਨ ਵਾਲੇ ਦੋ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ। ਹੁਣ ਵਿਜੀਲੈਂਸ ਨੇ ਇਸ ਦਾ ਖੁਲਾਸਾ ਕੀਤਾ ਹੈ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਮਾਮਲਾ ਕਿਥੇ ਦਰਜ ਕੀਤਾ ਗਿਆ ਹੈ। ਜਲਦ ਹੀ ਸਰਕਾਰ ਵੱਲੋਂ ਜਾਣਕਾਰੀ ਸਾਂਝੀ ਕੀਤੀ ਜਾਵੇਗੀ।