ਕਪੂਰਥਲਾ ਦੇ ਅੰਮ੍ਰਿਤਸਰ ਰੋਡ ‘ਤੇ ਸਥਿਤ ਲਕਸ਼ਮੀ ਨਗਰ ‘ਚ ਅੱਜ ਦੇਰ ਸ਼ਾਮ ਇਕ ਘਰ ‘ਚ ਅਚਾਨਕ ਅੱਗ ਲੱਗ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਮੁਹਿੰਮ ਚਲਾ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਇਲਾਕੇ ਦੀ ਬਿਜਲੀ ਸਪਲਾਈ ਬੰਦ ਸੀ ਅਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਵੱਲੋਂ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ।
ਫਾਇਰ ਬ੍ਰਿਗੇਡ ਦਫ਼ਤਰ ਦੇ ਸੰਚਾਲਕ ਜਸਵਿੰਦਰ ਨੇ ਦੱਸਿਆ ਕਿ ਸ਼ਾਮ 6:23 ਵਜੇ ਉਨ੍ਹਾਂ ਨੂੰ ਲਕਸ਼ਮੀ ਨਗਰ ਇਲਾਕੇ ਦੇ ਰਹਿਣ ਵਾਲੇ ਅਜੇ ਕੁਮਾਰ ਨੇ ਸੂਚਨਾ ਦਿੱਤੀ ਕਿ ਲਕਸ਼ਮੀ ਨਗਰ ਇਲਾਕੇ ਦੇ ਇੱਕ ਘਰ ਵਿੱਚ ਅੱਗ ਲੱਗ ਗਈ ਹੈ। ਜਿਸ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਟੀਮ ਸਮੇਤ ਮੌਕੇ ‘ਤੇ ਪਹੁੰਚ ਗਈਆਂ ਅਤੇ ਉਨ੍ਹਾਂ ਨੇ ਬਿਜਲੀ ਵਿਭਾਗ ਨਾਲ ਸੰਪਰਕ ਕਰਕੇ ਇਲਾਕੇ ਦੀ ਬਿਜਲੀ ਸਪਲਾਈ ਬੰਦ ਕਰਵਾ ਕੇ ਬਚਾਅ ਕਾਰਜ ਸ਼ੁਰੂ ਕੀਤਾ। ਫਾਇਰ ਬ੍ਰਿਗੇਡ ਮੁਲਾਜ਼ਮਾਂ ਸੁਰਿੰਦਰ ਕੁਮਾਰ ਅਤੇ ਚੰਦਰ ਮੋਹਨ ਦੀ ਟੀਮ ਵੱਲੋਂ ਅੱਗ ’ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ/ਨ
ਦੱਸਿਆ ਜਾ ਰਿਹਾ ਹੈ ਕਿ ਉਕਤ ਮਕਾਨ ‘ਚ ਕਿਸੇ ਨੇ ਕਬਾੜ ਦਾ ਗੋਦਾਮ ਬਣਾਇਆ ਹੋਇਆ ਸੀ ਅਤੇ ਉਸ ‘ਚ ਸ਼ਾਰਟ ਸਰਕਟ ਹੋਣ ਕਾਰਨ ਅਚਾਨਕ ਅੱਗ ਲੱਗ ਗਈ। ਜਿਸ ਵਿੱਚ ਘਰ ਵਿੱਚ ਪਿਆ ਹਜ਼ਾਰਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਖ਼ਬਰ ਲਿਖੇ ਜਾਣ ਤੱਕ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਬਚਾਅ ਕਾਰਜ ਜਾਰੀ ਸੀ। ਫਿਲਹਾਲ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਅੱਗ ਨੂੰ ਹੋਰ ਫੈਲਣ ਤੋਂ ਰੋਕ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: