ਨੈਸ਼ਨਲ ਹਾਈਵੇ ‘ਤੇ ਸਥਿਤ ਦੇਸ਼ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ 10ਵੇਂ ਦਿਨ ਵੀ ਫ੍ਰੀ ਰਿਹਾ। ਭਾਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਵੱਲੋਂ ਰੇਟਾਂ ਵਿੱਚ ਕੀਤੇ ਗਏ ਵਾਧੇ ਨੂੰ ਵਾਪਸ ਲੈਣ ਲਈ ਪਿਛਲੇ 10 ਦਿਨਾਂ ਤੋਂ ਟੋਲ ਪਲਾਜ਼ਾ ’ਤੇ ਧਰਨਾ ਦੇ ਕੇ ਨੈਸ਼ਨਲ ਹਾਈਵੇਅ ਅਥਾਰਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਅੱਜ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਉਨ੍ਹਾਂ ਦਾ ਧਰਨਾ 10ਵੇਂ ਦਿਨ ਵਿੱਚ ਪਹੁੰਚ ਗਿਆ ਹੈ ਪਰ ਅੱਜ ਤੱਕ ਨੈਸ਼ਨਲ ਹਾਈਵੇਅ ਅਥਾਰਟੀ ਦਾ ਕੋਈ ਵੀ ਮੁਲਾਜ਼ਮ ਉਨ੍ਹਾਂ ਨਾਲ ਗੱਲ ਕਰਨ ਲਈ ਨਹੀਂ ਪਹੁੰਚਿਆ। ਉਨ੍ਹਾਂ ਦੱਸਿਆ ਕਿ 30 ਜੂਨ ਨੂੰ ਟੋਲ ਪਲਾਜ਼ਾ ਨੂੰ ਪੱਕੇ ਤੌਰ ‘ਤੇ ਬੰਦ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਸੂਬੇ ਦੇ 13 ਵਿਚੋਂ 12 MPs ਨੇ ਚੁੱਕੀ ਸਹੁੰ, ਨਹੀਂ ਪਹੁੰਚ ਸਕੇ ਅੰਮ੍ਰਿਤਪਾਲ ਸਿੰਘ, CM ਮਾਨ ਵੀ ਪਹੁੰਚੇ
ਵੀਡੀਓ ਲਈ ਕਲਿੱਕ ਕਰੋ -: