ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਪੰਜਾਬ ਪੁਲਿਸ ਵੱਲੋਂ ਮਾਨਸਾ ਦੇ ਨਹਿਰੂ ਯਾਦਗਾਰੀ ਖੇਡ ਸਟੇਡੀਅਮ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦਾ ਉਦਘਾਟਨ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਅਤੇ ਐਸਐਸਪੀ ਨਾਨਕ ਸਿੰਘ ਨੇ ਕੀਤਾ।
ਨਹਿਰੂ ਮੈਮੋਰੀਅਲ ਕਾਲਜ ਮਾਨਸਾ ਦੇ ਖੇਡ ਸਟੇਡੀਅਮ ਵਿੱਚ ਹੋਏ ਵਾਲੀਬਾਲ ਟੂਰਨਾਮੈਂਟ ਵਿੱਚ ਜਿੱਥੇ ਪੰਜਾਬ ਪੁਲੀਸ ਦੇ ਜਵਾਨਾਂ ਨੇ ਹਿੱਸਾ ਲਿਆ, ਉੱਥੇ ਹੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਭਾਗ ਲੈਣ ਦਾ ਮੌਕਾ ਦਿੱਤਾ ਗਿਆ।
ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਅਤੇ ਐਸਐਸਪੀ ਨਾਨਕ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਨਸ਼ਿਆਂ ਦਾ ਤਿਆਗ ਕਰਨ ਦਾ ਸੁਨਹਿਰੀ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਵਿੱਢੀ ਹੋਈ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡ ਦੇ ਨੌਜਵਾਨਾਂ ਨੂੰ ਜਾਗਰੂਕ ਕਰਕੇ ਖੇਡਾਂ ਨਾਲ ਜੁੜਨ ਦਾ ਮੌਕਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਲਾਡੋਵਾਲ ਟੋਲ ਪਲਾਜ਼ਾ 10ਵੇਂ ਦਿਨ ਵੀ Free, 30 ਜੂਨ ਨੂੰ ਲਿਆ ਜਾਵੇਗਾ ਵੱਡਾ ਫੈਸਲਾ
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਕੋਈ ਨੌਜਵਾਨ ਨਸ਼ਾ ਛੱਡ ਕੇ ਖੇਡਾਂ ਨਾਲ ਜੁੜਨਾ ਚਾਹੁੰਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਸ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਦੌਰਾਨ ਵੱਖ-ਵੱਖ ਖੇਡਾਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਨੂੰ ਸੀ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਅਤੇ ਐਸਐਸਪੀ ਨਾਨਕ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: