ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਵੀਰਵਾਰ ਸਵੇਰੇ ਮੌਸਮ ਸੁਹਾਵਣਾ ਹੋ ਗਿਆ। ਸਵੇਰ ਤੋਂ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਸਾਢੇ ਛੇ ਵਜੇ ਮੀਂਹ ਪੈਣਾ ਸ਼ੁਰੂ ਹੋ ਗਿਆ। ਸੁਹਾਵਣੇ ਮੌਸਮ ਵਿੱਚ ਲੋਕਾਂ ਨੇ ਪਾਰਕਾਂ ਆਦਿ ਵਿੱਚ ਜਾ ਕੇ ਸਵੇਰ ਦੀ ਸੈਰ ਕੀਤੀ ਅਤੇ ਕਸਰਤ ਕੀਤੀ।
ਮੀਂਹ ਪੈਣ ਨਾਲ ਜਿੱਥੇ ਗਰਮੀ ਦਾ ਮੌਸਮ ਠੰਢਾ ਹੋ ਗਿਆ ਹੈ, ਉੱਥੇ ਹੀ ਸ਼ਾਮ ਨੂੰ ਘਰਾਂ ਅਤੇ ਦਫ਼ਤਰਾਂ ਨੂੰ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਗਰਮੀ ਤੋਂ ਰਾਹਤ ਮਿਲੇਗੀ। ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਇਸ ਠੰਡੀ ਹਵਾ ਕਾਰਨ ਲੁਧਿਆਣਾ ‘ਚ ਕਈ ਥਾਵਾਂ ‘ਤੇ ਬਿਜਲੀ ਪ੍ਰਭਾਵਿਤ ਹੋਈ ਪਰ ਗਰਮੀ ਤੋਂ ਰਾਹਤ ਜ਼ਰੂਰ ਮਿਲੀ। ਮੌਸਮ ਵਿਭਾਗ ਅਨੁਸਾਰ ਅੱਜ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਰਹੇਗਾ। ਅਗਲੇ ਦੋ ਦਿਨ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।